ਜਲੰਧਰ (ਮਹੇਸ਼)-ਕਮਿਸ਼ਨਰੇਟ ਪੁਲਸ ਵੱਲੋਂ ਥਾਣਾ ਜਲੰਧਰ ਕੈਂਟ ਦੇ ਅਧੀਨ ਆਉਂਦੇ ਪਿੰਡ ਨੰਗਲ ਕਰਾਰ ਖਾਂ ਤੋਂ ਭਾਰੀ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਲਾਰੈਂਸ ਬਿਸ਼ਨੋਈ ਦੇ ਦੋਵੇਂ ਗੁਰਗਿਆਂ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਣਯੋਗ ਅਦਾਲਤ ਦੇ ਹੁਕਮਾਂ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਜਾਣਕਾਰੀ ਸਪੈਸ਼ਲ ਸੈੱਲ ਦੇ ਇੰਚਾਰਜ ਜਸਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਦੋਵੇਂ ਗੁਰਗੇ ਸੁਖਮਨਜੋਤ ਸਿੰਘ ਉਰਫ ਸੁਖਮਨ ਪੁੱਤਰ ਸ਼ਮਸ਼ੇਰ ਸਿੰਘ ਨਿਵਾਸੀ ਮਕਾਨ ਨੰ. 30 ਨਜ਼ਦੀਕ ਐੱਸ. ਪੀ. ਪ੍ਰਾਈਮ ਸਕੂਲ ਨਿਊ ਦਿਓਲ ਨਗਰ ਥਾਣਾ ਭਾਰਗਵ ਕੈਂਪ ਜਲੰਧਰ ਅਤੇ ਹਰਿੰਦਰ ਸਿੰਘ ਹਿੰਦਾ ਪੁੱਤਰ ਇੰਦਰਜੀਤ ਸਿੰਘ ਨਿਵਾਸੀ ਪਿੰਡ ਮਹੱਦੀਪੁਰ ਜੱਟਾਂ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਪੁਲਸ ਰਿਮਾਂਡ ਲੈ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਅਤੇ ਬੀਤੇ ਦਿਨ ਕੋਰਟ ਨੇ ਦੋਵਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੋਵਾਂ ਖ਼ਿਲਾਫ਼ ਥਾਣਾ ਜਲੰਧਰ ਕੈਂਟ ਵਿਚ ਐੱਫ਼. ਆਈ. ਆਰ. ਨੰ. 183 ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ- 'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ
ਲਾਰੈਂਸ ਬਿਸ਼ਨੋਈ ਦੇ ਦੋਵੇਂ ਗੁਰਗਿਆਂ ਦੇ ਕਬਜ਼ੇ ਵਿਚੋਂ ਕਮਿਸ਼ਨਰੇਟ ਪੁਲਸ ਨੇ ਹਥਿਆਰ ਬਰਾਮਦ ਕੀਤੇ ਸਨ। ਇੰਸਪੈਕਟ ਜਸਪਾਲ ਸਿੰਘ ਨੇ ਦੱਸਿਆ ਕਿ ਸਪੈਸ਼ਲ ਸੈਲ ਦੀ ਜਾਂਚ ਵਿਚ ਪਤਾ ਲੱਗਾ ਹੈ ਕਿ ਦੋਵਾਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ 16 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ’ਚੋਂ ਹਿੰਦਾ ’ਤੇ 10 ਅਤੇ ਸੁਖਮਨ ’ਤੇ 6 ਮਾਮਲੇ ਦਰਜ ਹਨ।
ਇਹ ਵੀ ਪੜ੍ਹੋ- ਕਿਸਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ ਵੱਡੀ ਰਾਹਤ, ਸਰਹੱਦੀ ਇਲਾਕੇ ਦੇ ਲੋਕਾਂ ਦੀ ਮੰਗ ਹੋਵੇਗੀ ਪੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
NEXT STORY