ਕਪੂਰਥਲਾ (ਮਹਾਜਨ/ਭੂਸ਼ਣ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਚਲਾਏ ਗਏ ਸਰਚ ਅਭਿਆਨ ਦੌਰਾਨ ਵੱਖ-ਵੱਖ ਬੈਰਕਾਂ ’ਚੋਂ ਲਾਵਾਰਿਸ ਹਾਲਤ ’ਚ 2 ਮੋਬਾਈਲ ਬਰਾਮਦ ਕੀਤੇ ਗਏ। ਜੇਲ੍ਹ ਪ੍ਰਬੰਧਕਾਂ ਨੇ ਦੋਵੇਂ ਮੋਬਾਇਲ ਫ਼ੋਨ ਆਪਣੇ ਕਬਜ਼ੇ ’ਚ ਲੈ ਕੇ ਜੇਲ੍ਹ ਅਤੇ ਥਾਣੇ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ।
ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਪ੍ਰਵੀਨ ਸਿਨਹਾ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ਵਿਚ ਚਲਾਈ ਗਈ ਸਰਚ ਮੁਹਿੰਮ ਦੌਰਾਨ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿਚ ਜੇਲ੍ਹ ਪੁਲਸ ਅਤੇ ਸੀ. ਆਰ. ਪੀ. ਐੱਫ਼. ਟੀਮ ਨਾਲ ਮਿਲ ਕੇ ਜੇਲ੍ਹ ਦੇ ਬੰਦੀਆਂ ਦੀਆਂ ਬੈਰਕਾਂ ਅਤੇ ਹਵਾਲਾਤੀਆਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਜੇਲ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ’ਚੋਂ ਲਵਾਰਸ ਹਾਲਤ ’ਚ ਕੁੱਲ 2 ਮੋਬਾਇਲ ਫੋਨ, 2 ਸਿਮ ਅਤੇ ਬੈਟਰੀਆਂ ਬਰਾਮਦ ਕੀਤੀਆਂ। ਜੇਲ੍ਹ ਪ੍ਰਸ਼ਾਸਨ ਨੇ ਮੋਬਾਇਲ ਫੋਨ ਅਤੇ ਬੈਟਰੀ ਕਬਜ਼ੇ ’ਚ ਲੈ ਕੇ ਜੇਲ੍ਹ ਦੇ ਉੱਚ ਅਧਿਕਾਰੀਆਂ ਅਤੇ ਥਾਣਾ ਕੋਤਵਾਲੀ ਨੂੰ ਸੂਚਨਾ ਦਿੱਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਤਿਸੰਗ 'ਚ ਚੋਣਾਂ ਨੂੰ ਲੈ ਕੇ ਕਹੀਆਂ ਅਹਿਮ ਗੱਲਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕਾਈਲਾਰਕ ਚੌਂਕ ਲਿਬਰਟੀ ਸ਼ੂਜ਼ ਸ਼ੋਅਰੂਮ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
NEXT STORY