ਨਵਾਂਸ਼ਹਿਰ (ਤ੍ਰਿਪਾਠੀ) - ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ 2 ਵਿਅਕਤੀਆਂ ਨੂੰ 28 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਜਸਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਮਹਿੰਦੀਪੁਰ ਦੇ ਸ਼ਮਸ਼ਾਨਘਾਟ ਨੇੜੇ ਪੁੱਜੀ ਤਾਂ ਅਧੇੜ ਉਮਰ ਦੇ ਨੌਜਵਾਨ ਨੂੰ ਮੋਢੇ ’ਤੇ ਪਲਾਸਟਿਕ ਦਾ ਭਾਰੀ ਬੈਗ ਲੈ ਕੇ ਆਉਂਦੇ ਵੇਖਿਆ ਗਿਆ। ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਪਲਾਸਟਿਕ ਦਾ ਥੈਲਾ ਹੇਠਾਂ ਰੱਖ ਕੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ।
ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਪਲਾਸਟਿਕ ਦੇ ਥੈਲੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 25 ਕਿਲੋ ਭੁੱਕੀ ਬਰਾਮਦ ਹੋਈ। ਇੰਸਪੈਕਟਰ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਦੀ ਪਛਾਣ ਕੁਲਦੀਪ ਗੁਲੇਰੀਆ ਪੁੱਤਰ ਮੰਗਾ ਗੁਲੇਰੀਆ ਵਾਸੀ ਪਿੰਡ ਸੀਰਤ ਤਹਿਸੀਲ ਇੰਦੌਰਾ ਜ਼ਿਲਾ ਕਾਂਗੜਾ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ PA ਬਣ ਕੇ ਕਰ 'ਤਾ ਵੱਡਾ ਕਾਂਡ, ਸਾਹਮਣੇ ਆਈ ਸੱਚਾਈ ਨੇ ਉਡਾਏ ਹੋਸ਼
ਇਕ ਹੋਰ ਮਾਮਲੇ ਵਿੱਚ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 3 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਅਮਰਜੀਤ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਘੱਕੇਵਾਲ ਵੱਲ ਜਾ ਰਹੀ ਸੀ ਤਾਂ ਪਿੰਡ ਹਿਆਲਾ ਪੁਲ ਦੇ ਨਜ਼ਦੀਕ ਇੱਕ ਵਿਅਕਤੀ ਕਪਿਲ ਰਾਮ ਉਰਫ਼ ਮੋਟਾ ਵਾਸੀ ਲੰਗੜੋਆ ਨੂੰ ਕਾਬੂ ਕਰਕੇ ਉਸ ਕੋਲੋਂ 3 ਕਿਲੋ ਭੁੱਕੀ ਬਰਾਮਦ ਕੀਤੀ ਗਈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖਿਲਾਫ਼ ਸਬੰਧਿਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਗਮ ਨੇ ਜਿੱਥੇ-ਜਿੱਥੇ ਟੁੱਟੀਆਂ ਸੜਕਾਂ ’ਤੇ ਪੈਚ ਲਾਏ, ਬੱਜਰੀ ਖਿੱਲਰ ਗਈ, ਝਾੜੂ ਨਾਲ ਇਕੱਠੀ ਕਰਨੀ ਪਈ
NEXT STORY