ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਬੱਸੀ ਨੇੜੇ ਕਾਰ ਸਵਾਰ 2 ਵਿਅਕਤੀਆਂ ਨੂੰ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਪਰਵਿੰਦਰ ਸਿੰਘ ਦੀ ਟੀਮ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ ਖੁੱਲ੍ਹਿਆ ਭੇਤ
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਰਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮਕਾਨ ਨੰਬਰ 2079 ਗੁਰੂ ਨਾਨਕ ਵਿਹਾਰ ਸੈਕਟਰ 49 ਏ, ਚੰਡੀਗੜ੍ਹ ਅਤੇ ਬਲਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਉਮਰੇਨੰਗਲ (ਕਿਲਾ ਲਾਲ ਸਿੰਘ) ਬਟਾਲਾ ਦੇ ਰੂਪ ਵਿਚ ਹੋਈ ਹੈ। ਜਿਨ੍ਹਾਂ ਦੀ ਕਾਰ ਦੀ ਤਲਾਸ਼ੀ ਲੈਣ ’ਤੇ ਪੁਲਸ ਟੀਮ ਨੇ 78 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰ ਕੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਕੀ ਹੈ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ: ਪੰਜਾਬ 'ਚ ਦੋ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
NEXT STORY