ਬੰਗਾ (ਰਾਕੇਸ਼ ਅਰੋੜਾ)-ਥਾਣਾ ਸਿਟੀ ਬੰਗਾ ਪੁਲਸ ਦੁਆਰਾ 20 ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ. ਐੱਸ. ਆਈ. ਚੋਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਇਕ ਪੁਲਸ ਪਾਰਟੀ ਜਰਨਲ ਚੈਕਿੰਗ ਲਈ ਬੱਸ ਸਟੈਂਡ ਤੋਂ ਹੁੰਦੇ ਲਿੰਕ ਰੋਡ ਰਾਹੀਂ ਪਿੰਡ ਸੋਤਰਾਂ ਸਾਈਡ ਨੂੰ ਜਾ ਰਹੀ ਸੀ ਤਾਂ ਉਨ੍ਹਾਂ ਉਕਤ ਲਿੰਕ ਸੜਕ ’ਤੇ 2 ਸ਼ੱਕੀ ਵਿਅਕਤੀ ਵਿਖਾਈ ਦਿੱਤੇ, ਜਿਨ੍ਹਾਂ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਬਿਨਾਂਹ ’ਤੇ ਰੋਕਿਆ। ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਜੈਂਕੀ ਪੁੱਤਰ ਸ਼ੁਭਾਸ਼, ਰਾਹੁਲ ਪੁੱਤਰ ਗੁਰਦੇਵ ਦੋਵੇਂ ਨਿਵਾਸੀ ਸੋਤਰਾ ਵਜੋਂ ਹੋਈ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਉਨ੍ਹਾਂ ਦੱਸਿਆ ਪੁਲਸ ਪਾਰਟੀ ਵੱਲੋਂ ਪੁੱਛੇ ਸਵਾਲਾ ਦਾ ਉਕਤ ਦੋਵੇਂ ਵਿਅਕਤੀ ਸਹੀ ਜਵਾਬ ਨਹੀਂ ਦੇ ਸਕੇ ਤਾ ਜਾਂਚ ਦੌਰਾਨ ਉਕਤ ਦੋਵਾਂ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਸਬੰਧੀ ਉਹ ਮੌਕੇ ’ਤੇ ਕੋਈ ਡਾਕਟਰੀ ਪਰਚੀ/ਬਿੱਲ ਪੇਸ਼ ਨਹੀ ਕਰ ਸਕੇ। ਜਿਸ ਤੋਂ ਬਾਅਦ ਉਕਤ ਦੋਵਾਂ ਨੂੰ ਕਾਬੂ ਕਰ ਥਾਣਾ ਲਿਆਂਦਾ ਗਿਆ ਤੇ ਉਕਤ ਦੋਵਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਨ੍ਹਾਂ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਭਾਜਪਾ ਦਾ ਸੀਨੀਅਰ ਆਗੂ 'ਆਪ' 'ਚ ਸ਼ਾਮਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਚਾਕੂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਮੁਲਜ਼ਮਾਂ ਦੀ ਭਾਲ ’ਚ ਅੱਧੀ ਦਰਜਨ ਥਾਵਾਂ ’ਤੇ ਛਾਪੇਮਾਰੀ
NEXT STORY