ਰੂਪਨਗਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਲਗਾਤਾਰ ਜਾਰੀ ਹਨ। ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਤੋਂ 28 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿਚ ਜ਼ਿਲਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀਂ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਸਲਮਾਨ ਖਾਨ ਪਿੰਡ ਖੈਰਾਬਾਦ ਥਾਣਾ ਸਦਰ ਰੂਪਨਗਰ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋਂ ਹਰਵਿੰਦਰ ਸਿੰਘ ਉਰਫ ਕਾਕੂ ਵਾਸੀ ਪਿੰਡ ਭਨਾਮ ਥਾਣਾ ਨੰਗਲ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ 13 ਗ੍ਰਾਮ ਨਸ਼ੀਲਾ ਪਾਊਡਰ ਬਰਾਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ
ਐਸ. ਐੱਸ. ਪੀ. ਰੂਪਨਗਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖ਼ਤਮ ਕਰਨ ਲਈ ਪੁਲਸ ਦਾ ਪੂਰਨ ਤੌਰ ’ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾ ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ ’ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: Big Breaking: ਪੰਜਾਬ 'ਚ ਪਾਕਿ ਡੌਨ ਸ਼ਹਿਜ਼ਾਦ ਭੱਟੀ ਦੇ ਗੁਰਗੇ ਦਾ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ
NEXT STORY