ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਔੜ ਪੁਲਸ ਨੇ 2 ਵਿਅਕਤੀਆਂ ਨੂੰ 44 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਪਿੰਡ ਮੀਰਪੁਰ ਲੱਖਾ ਸਾਈਡ ਤੋਂ ਪਿੰਡ ਬਹਾਰਾ ਵੱਲ ਜਾ ਰਹੀ ਸੀ ਕਿ ਰਸਤੇ ਵਿੱਚ ਇਕ ਧਾਰਮਿਕ ਸਥਾਨ ਦੇ ਕੋਲ ਦੋ ਨੌਜਵਾਨ ਖੜ੍ਹੇ ਵੇਖੇ ਗਏ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਆਪਣੇ ਕੋਲ ਰੱਖੇ ਪਲਾਸਟਿਕ ਦੇ ਲਿਫ਼ਾਫ਼ੇ ਨੂੰ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਜਦੋਂ ਇਨ੍ਹਾਂ ਨੂੰ ਕਾਬੂ ਕਰਕੇ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ ਨਸ਼ੇ ਵਜੋਂ ਵਰਤੀਆਂ ਜਾਂਦੀਆਂ 44 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀਆਂ ਦੀ ਪਛਾਣ ਦਿਲਦਾਰ ਸਿੰਘ ਉਰਫ਼ ਵਿੱਕੀ ਪੁੱਤਰ ਬੂਟਾ ਰਾਮ ਵਾਸੀ ਪਿੰਡ ਮੱਲਾ ਬੇਦੀਆਂ ਅਤੇ ਪ੍ਰਭਜੋਤ ਸਿੰਘ ਉਰਫ਼ ਹੈਰੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਗੜ੍ਹੀ ਅਜੀਤ ਵਜੋਂ ਹੋਈ ਹੈ। ਥਾਣੇਦਾਰ ਨੇ ਦੱਸਿਆ ਕਿ ਕਾਬੂ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ 'ਚ ਹੋਣ ਵਾਲੇ ਸਤਿਸੰਗ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
NEXT STORY