ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਿਟੀ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ 2 ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਗਗਨ ਸਿੰਘ ਆਪਣੇ ਸਾਥੀਆਂ ਨਾਲ ਧੋਬੀ ਘਾਟ ਤੋਂ ਊਨਾ ਰੋਡ ਵੱਲ ਜਾ ਰਹੇ ਸੀ। ਜਦੋਂ ਪੁਲਸ ਪਾਰਟੀ ਸੈਣੀ ਸਰਵਿਸ ਸਟੇਸ਼ਨ ਤੋਂ ਥੋੜ੍ਹੀ ਪਿੱਛੇ ਸੀ ਤਾਂ ਸਾਹਮਣੇ ਤੋਂ ਦੋ ਨੌਜਵਾਨ ਪੈਦਲ ਆਉਂਦੇ ਵਿਖਾਈ ਦਿੱਤੇ। ਪੁਲਸ ਪਾਰਟੀ ਨੂੰ ਵੇਖ ਕੇ ਉਹ ਘਬਰਾ ਗਏ ਅਤੇ ਪਿੱਛੇ ਨੂੰ ਜਾਣ ਲੱਗੇ।
ਇਹ ਵੀ ਪੜ੍ਹੋ: Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ ਗਿਆ ਤਹਿਲਕਾ
ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੇ ਨਾਂ ਅਤੇ ਪਤੇ ਪੁੱਛੇ ਗਏ ਤਾਂ ਪਹਿਲੇ ਨੇ ਆਪਣਾ ਨਾਂ ਜਸਵੀਰ ਮਸੀਹ ਵਾਸੀ ਗਲੀ ਨੰਬਰ 2 ਏਕਤਾ ਨਗਰ ਬੁੱਲਾਂਵਾੜੀ ਦੱਸਿਆ ਅਤੇ ਦੂਜੇ ਨੇ ਆਪਣਾ ਨਾਂ ਰਾਜ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਮੁਹੱਲਾ ਸੁੱਕੀ ਚੋਈ ਬਹਾਦਰਪੁਰ ਦੱਸਿਆ। ਉਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 57 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ ਦੀ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
NEXT STORY