ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਹਰਪਾਲ ਸਿੰਘ ਦੀ ਟੀਮ ਵੱਲੋਂ ਗਸ਼ਤ ਦੌਰਾਨ ਸਾਹਿਬਾਜਪੁਰ ਮੋੜ ਨੇੜੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਚੰਦ ਰਾਮ ਪੁੱਤਰ ਬਲਵਿੰਦਰ ਰਾਮ ਵਾਸੀ ਪਿੰਡ ਅਕਬਰਪੁਰ ਕਪੂਰਥਲਾ ਅਤੇ ਔਰਤ ਦੀ ਪਛਾਣ ਨੀਤੂ ਉਰਫ਼ ਨਿਸ਼ਾ ਪੁੱਤਰੀ ਸੁਰਜੀਤ ਸਿੰਘ ਵਾਸੀ ਚੌਲਾਂਗ ਨੇੜੇ ਖਖਾ ਫਾਟਕ ਵਜੋਂ ਹੋਈ ਹੈ ਅਤੇ ਉਕਤ ਮੁਲਜ਼ਮਾਂ ਪਾਸੋਂ ਪੁਲਸ ਨੇ 77 ਨਸ਼ੇ ਵਾਲੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਦੇ ਹੋਏ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਕਪੂਰਥਲਾ 'ਚ ਬੁੱਧਵਾਰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਦਫ਼ਤਰ
ਉਧੇ ਹੀ ਦੂਜੇ ਪਾਸੇ ਟਾਂਡਾ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਏ. ਐੱਸ. ਆਈ. ਲੋਕ ਰਾਮ ਦੀ ਟੀਮ ਵੱਲੋਂ ਬਸਤੀ ਬੋਹੜਾ ਤੋਂ ਮਿਆਣੀ ਰੋਡ 'ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਡਿੰਪਲ ਪਾਲ ਉਰਫ਼ ਡਿੰਪੀ ਪੁੱਤਰ ਜਗਤ ਰਾਮ ਵਾਸੀ ਖਰਲ ਖ਼ੁਰਦ ਵਜੋਂ ਹੋਈ ਹੈ ਅਤੇ ਉਸ ਪਾਸੋਂ ਟਾਂਡਾ ਪੁਲਸ ਨੇ 45 ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਕਰਕੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
NEXT STORY