ਫਗਵਾੜਾ (ਜਲੋਟਾ)-ਫਗਵਾੜਾ ’ਚ ਐਂਟੀ ਨਾਰਕੋਟਿਕ ਸੈੱਲ (ਸੀ. ਆਈ. ਏ.) ਦੀ ਪੁਲਸ ਟੀਮ ਨੇ ਚੋਰੀ ਦੇ 3 ਮੋਟਰਸਾਈਕਲਾਂ ਸਮੇਤ 2 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਪੀ. ਫਗਵਾੜਾ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਐਂਟੀ ਨਾਰਕੋਟਿਕ ਸੈੱਲ ਫਗਵਾੜਾ ਦੇ ਇੰਚਾਰਜ ਇੰਸਪੈਕਟਰ ਸ਼ਿਵ ਕਮਲ ਸਿੰਘ ਨੇ ਪੁਲਸ ਟੀਮ ਸਮੇਤ ਕੁਲਦੀਪ ਉਰਫ਼ ਸਾਗਰ ਪੁੱਤਰ ਬਚਿੱਤਰ ਸਿੰਘ ਵਾਸੀ ਨੰਗਲ ਖੇੜਾ ਥਾਣਾ ਸਤਨਾਮਪੁਰਾ ਅਤੇ ਸੁਖਦੀਪ ਉਰਫ਼ ਸੁੱਖੀ ਪੁੱਤਰ ਸੀਤਾ ਰਾਮ ਉਰਫ ਲੱਡੂ ਵਾਸੀ ਨੰਗਲ (ਖੇੜਾ) ਥਾਣਾ ਸਤਨਾਮਪੁਰਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮਾਂ ਨੂੰ ਅਦਾਲਤ ਨੇ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਲਜ਼ਮਾਂ ਖ਼ਿਲਾਫ਼ ਫਗਵਾੜਾ ਥਾਣਾ ਸਿਟੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਮੀਂਹ ਕਾਰਨ ਸ੍ਰੀ ਅਨੰਦਪੁਰ ਸਾਹਿਬ 'ਚ ਵਿਗੜੇ ਹਾਲਾਤ, ਮੰਤਰੀ ਹਰਜੋਤ ਬੈਂਸ ਨੇ ਕੀਤੀ ਇਹ ਅਪੀਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨਿਗਮ ਨੇ 3 ਮਹੀਨਿਆਂ ’ਚ 26 ਯੂਨੀਪੋਲ ਤੋਂ ਕਮਾਏ 30 ਲੱਖ, ਹੁਣ ਕਮਾਏਗਾ 36 ਲੱਖ ਰੁਪਏ
NEXT STORY