ਕਪੂਰਥਲਾ (ਭੂਸ਼ਣ)- ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਵੱਲੋਂ ਚਲਾਈ ਗਈ ਵਿਸ਼ੇਸ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 7 ਚੋਰੀ ਦੇ ਮੋਟਰਸਾਈਲ ਬਰਾਮਦ ਕੀਤੇ, ਜਿਸ ਦੇ ਆਧਾਰ ’ਤੇ ਦੋਵਾਂ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ’ਚ ਮਾਮਲਾ ਦਰਚ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਨਿਗਰਾਨੀ ਹੇਠ ਏ. ਐੱਸ. ਆਈ. ਕੁਲਦੀਪ ਸਿੰਘ ਨੇ ਸਮੇਤ ਪੁਲਸ ਪਾਰਟੀ ਕਾਂਜਲੀ ਰੋਡ ਕਪੂਰਥਲਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਵੱਖ-ਵੱਖ ਮੋਟਰਸਾਈਕਲਾਂ ’ਤੇ ਸਵਾਰ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁਛ ਪੜਤਾਲ ਕੀਤੀ ਤਾਂ ਉਨ੍ਹਾਂ ਨੇ ਆਪਣੇ ਨਾਮ ਰਾਜਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਗੁਰਨਾਮ ਸਿੰਘ ਅਤੇ ਜੋਗਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀਆਨ ਪਿੰਡ ਬੂਟ ਥਾਣਾ ਸੁਭਾਨਪੁਰ ਦੱਸਿਆ, ਨੂੰ ਕਾਗਜ਼ਾਤ ਦਿਖਾਉਣ ਵਾਸਤੇ ਕਿਹਾ ਤਾਂ ਉਹ ਕੋਈ ਕਾਗਜ਼ ਨਹੀਂ ਦਿਖਾ ਸਕੇ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਸਖ਼ਤੀ ਨਾਲ ਪੁੱਛਗਿੱਛ ਕਰਨ ‘ਤੇ ਉਨ੍ਹਾਂ ਮੰਨਿਆ ਕਿ ਇਹ ਮੋਟਰਸਾਈਕਲ ਚੋਰੀ ਦੇ ਹਨ। ਦੋਸ਼ੀਆਂ ਦੀ ਨਿਸ਼ਾਨਦੇਹੀ ’ਤੇ ਕਾਂਜਲੀ ਜੰਗਲ ਵਿੱਚੋਂ 5 ਹੋਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ, ਜਿਸ 'ਤੇ ਮੁਕੱਦਮਾ ਦਰਜ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀਆਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਅਹਿਮ ਖ਼ੁਲਾਸੇ ਅਤੇ ਬਰਾਮਦਗੀ ਹੋਣ ਦੀ ਆਸ ਹੈ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ, ਦੋ ਦਿਨ ਦਾ ਮਿਲਿਆ ਪੁਲਸ ਰਿਮਾਂਡ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
NEXT STORY