ਜਲੰਧਰ (ਮਹੇਸ਼)–ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੱਖ-ਵੱਖ ਥਾਵਾਂ ’ਤੇ ਆਪਣੇ ਪੱਕੇ ਗਾਹਕਾਂ ਨੂੰ ਸਪਲਾਈ ਕਰਨ ਵਾਲੇ 2 ਨਸ਼ਾ ਸਮੱਗਲਰਾਂ ਨੂੰ ਸਪੈਸ਼ਲ ਟਾਸਕ-ਫੋਰਸ (ਐੱਸ. ਟੀ. ਐੱਫ਼.) ਜਲੰਧਰ ਰੇਂਜ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਐੱਸ. ਟੀ. ਐੱਫ਼. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਡੀ. ਐੱਸ. ਪੀ. ਯੋਗੇਸ਼ ਕੁਮਾਰ ਦੀ ਅਗਵਾਈ ਵਿਚ ਏ. ਐੱਸ. ਆਈ. ਪਰਮਿੰਦਰ ਸਿੰਘ ਵੱਲੋਂ ਪਿੰਡ ਤਲਵੰਡੀ ਭਿੰਡਰ ਤੋਂ ਕਾਬੂ ਕੀਤੇ ਗਏ ਮੋਟਰਸਾਈਕਲ ਨੰਬਰ ਪੀ. ਬੀ. 02 ਬੀ. ਕਿਊ-5371 ’ਤੇ ਸਵਾਰ ਉਕਤ ਨਸ਼ਾ ਸਮੱਗਲਰਾਂ ਦੀ ਪਛਾਣ ਜਤਿੰਦਰ ਸਿੰਘ ਉਰਫ਼ ਜਿੰਦਰ ਪੁੱਤਰ ਕਸ਼ਮੀਰ ਸਿੰਘ ਅਤੇ ਹਕੂਮਤ ਸਿੰਘ ਪੁੱਤਰ ਜਸਬੀਰ ਸਿੰਘ ਦੋਵੇਂ ਨਿਵਾਸੀ ਪਿੰਡ ਰਾਮਪੁਰਾ, ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਖ਼ਿਲਾਫ਼ ਐੱਸ. ਟੀ. ਐੱਫ਼. ਥਾਣਾ ਮੋਹਾਲੀ ਵਿਚ 242 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰਨ ਲਈ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਦਿਸਣ ਲੱਗਾ ਹੜ੍ਹਾਂ ਦੀ ਤਬਾਹੀ ਦਾ ਮੰਜ਼ਰ, ਸਤਲੁਜ ਦਰਿਆ ਦੇ ਪਾਣੀ 'ਚ ਰੁੜ੍ਹੇ ਪਿਓ-ਪੁੱਤਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਦੇਸ਼ ਦਾ ਸੰਵਿਧਾਨ ਸੰਪਰਦਾਇਕ ਤਾਕਤਾਂ ਤੋਂ ਬਚਾਉਣਾ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ
NEXT STORY