ਨਵਾਂਸ਼ਹਿਰ (ਤ੍ਰਿਪਾਠੀ, ਰਾਜੇਸ਼)- ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਵਜੋਂ ਵਰਤੇ ਜਾਂਦੇ ਕੈਪਸੂਲਾਂ ਅਤੇ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਮੁਕੰਦਪੁਰ ’ਚ ਤਾਇਨਾਤ ਏ. ਐੱਸ. ਆਈ. ਭੂਸ਼ਣ ਲਾਲ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਮੁਕੰਦਪੁਰ ਤੋਂ ਪਿੰਡ ਝਿੰਗੜਾ ਵੱਲ ਜਾ ਰਹੀ ਸੀ ਕਿ ਝਿੰਗੜਾ ਨੇੜੇ ਦੂਜੇ ਪਾਸੇ ਤੋਂ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੀ ਜੇਬ ’ਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਖਿਲਾਰ ਦਿੱਤਾ।
ਥਾਣਾ ਸਦਰ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਜਦੋਂ ਉਕਤ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ਿਆਂ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 32 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਝਿੰਗੜਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪਹਿਲਾਂ ਇਕੱਠੇ ਬੈਠ ਕੇ ਪੀਤੀ ਸ਼ਰਾਬ, ਫਿਰ ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ ਤੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ
ਇਕ ਹੋਰ ਮਾਮਲੇ ਵਿਚ ਥਾਣਾ ਕਾਠਗੜ੍ਹ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਵਜੋਂ ਵਰਤੇ ਜਾਂਦੇ 32 ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਐੱਸ. ਆਈ. ਰਾਜੇਸ਼ਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਜੰਡੀ ਮੋਡ਼ ਨੇਡ਼ੇ ਪਿੰਡ ਰੱਤੇਵਾਲ ਵੱਲ ਜਾ ਰਹੀ ਸੀ ਤਾਂ ਉਸ ਪਾਸੋਂ ਨਸ਼ੇ ਵਾਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ 32 ਕੈਪਸੂਲ ਬਰਾਮਦ ਹੋਏ। ਫੜੇ ਗਏ ਵਿਅਕਤੀ ਦੀ ਪਛਾਣ ਪ੍ਰਿੰਸ ਗਿੱਲ ਵਾਸੀ ਗੜ੍ਹਸ਼ੰਕਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਫ਼ ਪੁਲਸ ਨੇ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗਰਮੀ ਤੋਂ ਬਚਣ ਲਈ ਕੰਢੀ ਕਨਾਲ ਨਹਿਰ 'ਚ ਗਿਆ 28 ਸਾਲਾ ਨੌਜਵਾਨ ਡੁੱਬਿਆ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਉਮੀਦਵਾਰਾਂ ਦੇ ਚੋਣ ਖ਼ਰਚੇ ਦੀ ਨਿਗਰਾਨੀ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀ ਸਨਮਾਨਤ
NEXT STORY