ਮਾਹਿਲਪੁਰ (ਜਸਵੀਰ)-ਥਾਣਾ ਮਾਹਿਲਪੁਰ ਦੀ ਪੁਲਸ ਨੇ 389 ਗ੍ਰਾਮ ਹੈਰੋਇਨ ਸਮੇਤ 2 ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ। ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਆਈ. ਪੀ. ਐੱਸ. ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਉਪ ਪੁਲਸ ਕਪਤਾਨ ਸਬ ਡਿਵੀਜ਼ਨ ਗੜ੍ਹਸੰਕਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਮੁਖੀ ਮਾਹਿਲਪੁਰ ਬਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਏ. ਐੱਸ. ਆਈ. ਸਤਨਾਮ ਸਿੰਘ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਸਮੇਤ ਰਕਬਾ ਸਬ ਤਹਿਸੀਲ ਮਾਹਿਲਪੁਰ ਦੇ ਸਾਹਮਣੇ ਮੇਨ ਰੋਡ ਮਾਹਿਲਪੁਰ ਤੋਂ ਕੋਟਫਤੂਹੀ ਤੋਂ ਗੱਡੀ ਨੰਬਰੀ ਐੱਚ. ਆਰ.-51-ਏ. ਪੀ.-1825 ਮਾਰਕਾ ਵੈਨਟੋ ਰੰਗ ਚਿੱਟਾ 'ਤੇ ਸਵਾਰ ਮੁਸੱਮੀ ਦਿਲਬਾਗ ਸਿੰਘ ਉਰਫ਼ ਭੀਮਾ ਪੁੱਤਰ ਕਮਲਜੀਤ ਸਿੰਘ ਮਨੋਲੀਆਂ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਮੁਸੱਮੀ ਸੁਖਦੇਵ ਸਿੰਘ ਉਰਫ਼ ਮੋਨੂ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਗੋਂਦਪੁਰ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕ੍ਰਮਵਾਰ 289 ਗ੍ਰਾਮ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਮਾਹਿਲਪੁਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਦਿਲਬਾਗ ਸਿੰਘ ਉਰਫ਼00 ਭੀਮਾ ਦੇ ਖ਼ਿਲਾਫ਼ ਥਾਣਾ ਮਾਹਿਲਪੁਰ ਵਿਖੇ ਪਹਿਲਾ ਵੀ 5 ਮੁਕੱਦਮੇ ਦਰਜ ਹਨ ਅਤੇ ਫੜੇ ਗਏ ਸੁਖਦੇਵ ਸਿੰਘ ਉਰਫ਼ ਮੋਨੂ ਖ਼ਿਲਾਫ਼ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ 1 ਮੁਕੱਦਮਾ ਦਰਜ ਹੈ।
ਇਹ ਵੀ ਪੜ੍ਹੋ- ਐਕਸ਼ਨ 'ਚ DGP ਗੌਰਵ ਯਾਦਵ, ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਦਿੱਤੇ ਸਖ਼ਤ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮੋਬਾਇਲ ਟਾਵਰਾਂ ਦੇ ਜਾਲ 'ਚ ਘਿਰਿਆ ਪੰਜਾਬ, ਹਰ ਦੋ ਵਰਗ ਕਿਲੋਮੀਟਰ 'ਚ ਹੈ ਇਕ ਟਾਵਰ
NEXT STORY