ਢਿੱਲਵਾਂ (ਜਗਜੀਤ)-ਢਿੱਲਵਾਂ ਹਾਈਟੈਕ ਨਾਕੇ ਤੋਂ ਪੁਲਸ ਨੇ 2 ਨੌਜਵਾਨਾਂ ਨੂੰ 50 ਗ੍ਰਾਮ ਹੈਰੋਇਨ, ਕਾਰ ਅਤੇ ਇਲੈਕਟ੍ਰਾਨਿਕ ਕੰਡੇ ਸਣੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਢਿੱਲਵਾਂ ਥਾਣਾ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਵਿੰਦਰ ਕੌਰ ਸਾਥੀ ਕਰਮਚਾਰੀਆਂ ਨਾਲ ਵਿਸ਼ੇਸ਼ ਨਾਕਾਬੰਦੀ ਦੌਰਾਨ ਹਾਈਟੈਕ ਨਾਕਾ ਢਿੱਲਵਾਂ ਵਿਖੇ ਮੌਜੂਦ ਸਨ। ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਟੋਲ ਪਲਾਜ਼ਾ ਢਿੱਲਵਾਂ ’ਤੇ ਅੰਮ੍ਰਿਤਸਰ ਵੱਲੋਂ ਇਕ ਕਾਰ ਜਿਸ ’ਚ 2 ਨੌਜਵਾਨ ਸਵਾਰ ਸਨ, ਆਉਂਦੀ ਦਿਖਾਈ ਦਿੱਤੀ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਬੋਲੈਰੋ ਗੱਡੀ ਨੇ ਦਾਦੀ-ਪੋਤੀ ਨੂੰ ਕੁਚਲਿਆ, 3 ਸਾਲਾ ਬੱਚੀ ਦੀ ਦਰਦਨਾਕ ਮੌਤ
ਪੁਲਸ ਪਾਰਟੀ ਨੇ ਉਕਤ ਕਾਰ ਨੂੰ ਰੋਕਣ ਲਈ ਇਸ਼ਾਰਾ ਕੀਤਾ ਪਰ ਚਾਲਕ ਨੇ ਕਾਰ ਰੋਕਣ ਦੀ ਬਜਾਏ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮਹਿਲਾ ਅਧਿਕਾਰੀ ਏ. ਐੱਸ. ਆਈ. ਲਖਵਿੰਦਰ ਕੌਰ ਨੇ ਤੁਰੰਤ ਹਰਕਤ ’ਚ ਆਉਂਦਿਆਂ ਅੱਗੇ ਬੈਰੀਕੇਡਸ ਕਰਕੇ ਕਾਰ ਨੂੰ ਰੋਕ ਲਿਆ। ਉਪਰੰਤ ਕਾਰ ਸਵਾਰ ਦੋਵਾਂ ਨੌਜਵਾਨਾਂ ਨੂੰ ਬਾਹਰ ਆਉਣ ਲਈ ਕਿਹਾ। ਥਾਣਾ ਮੁਖੀ ਬਲਬੀਰ ਸਿੰਘ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਦੋਵਾਂ ਨੌਜਵਾਨਾਂ ਨੇ ਆਪਣਾ ਨਾਂ ਰਮਨ ਕੁਮਾਰ ਪੁੱਤਰ ਬਲਕਰਨ ਸਿੰਘ, ਵਾਸੀ ਧੱਕਾ ਬਸਤੀ ਭਿਸ਼ਿਆਨਾ ਰੋਡ ਤਹਿਸੀਲ ਗਿੱਦੜਬਾਹਾ, ਥਾਣਾ ਕੋਟ ਭਾਈ ਅਤੇ ਨਾਲ ਵਾਲੀ ਸੀਟ ’ਤੇ ਬੈਠੇ ਨੌਜਵਾਨ ਨੇ ਹਰਮਨਦੀਪ ਸਿੰਘ ਵਾਸੀ ਵੇਰਕਾ ਖੇੜਾ ਥਾਣਾ ਸਦਰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੱਸਿਆ।
ਪੁਲਸ ਪਾਰਟੀ ਵੱਲੋਂ ਤਲਾਸ਼ੀ ਕਰਨ ’ਤੇ ਕਾਰ ’ਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਅਤੇ ਇਲੈਕਟ੍ਰਾਨਿਕ ਕੰਡਾ ਵਿਖਾਈ ਦਿੱਤਾ, ਜਿਸ ਬਾਰੇ ਉਕਤ ਹਰਮਨਦੀਪ ਸਿੰਘ ਨੂੰ ਪੁੱਛਿਆ, ਜਿਸ ਨੇ ਦੱਸਿਆ ਕਿ ਇਸ ਲਿਫ਼ਾਫ਼ੇ ’ਚ ਹੈਰੋਇਨ ਹੈ ਅਤੇ ਉਹ ਅੰਮ੍ਰਿਤਸਰ ਕਿਸੇ ਵਿਅਕਤੀ ਕੋਲੋਂ ਲੈ ਕੇ ਆਏ ਹਾਂ। ਕਾਰ ’ਚੋਂ 50 ਗ੍ਰਾਮ ਹੈਰੋਇਨ ਅਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਣ ’ਤੇ ਢਿੱਲਵਾਂ ਪੁਲਸ ਨੇ ਦੋਵਾਂ ਵਿਅਕਤੀਆਂ ਵਿਰੁੱਧ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕੰਜਕ ਪੂਜਨ ਦੇ ਦਿਨ ਵਾਪਰੀ ਸ਼ਰਮਨਾਕ ਘਟਨਾ, 5ਵੀਂ ਜਮਾਤ ਦੀ ਬੱਚੀ ਨਾਲ ਵਿਅਕਤੀ ਵੱਲੋਂ ਜਬਰ-ਜ਼ਿਨਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਤਿਉਹਾਰਾਂ ਦੇ ਮੱਦੇਨਜ਼ਰ ਲੋਕਲ ਬਾਡੀਜ਼ ਮੰਤਰੀ ਨੇ ਨਿਗਮ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼
NEXT STORY