ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ 2 ਵਿਅਕਤੀਆਂ ਨੂੰ 170 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸੀ. ਆਈ .ਏ. ਸਟਾਫ਼ ਨਾਲ ਪਿੰਡ ਗੁੱਜਰਪੁਰ ਅਤੇ ਮਹਾਲੋਂ ਤੋਂ ਹੁੰਦੇ ਹੋਏ ਬਾਈਪਾਸ ਵੱਲ ਜਾ ਰਹੀ ਸੀ ਤਾਂ ਉਨ੍ਹਾਂ ਨੇ ਪਿੰਡ ਮਹਾਲੋਂ ਦੇ ਕੋਲ ਇਕ ਨੌਜਵਾਨ ਨੂੰ ਪੈਦਲ ਆਉਂਦੇ ਵੇਖ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ। ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਪੈਂਟ ਦੀ ਜੇਬ ’ਚੋਂ ਪਲਾਸਟਿਕ ਦਾ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤਾ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, MP ਅੰਮ੍ਰਿਤਪਾਲ ਸਿੰਘ ਦੇ ਸਾਥੀ ਸਣੇ 4 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ
ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨ ਦੀ ਪਛਾਣ ਰਾਣਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰੰਗੜ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਪਹਿਲਾਂ ਹੀ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ।
ਇਕ ਹੋਰ ਮਾਮਲੇ ਵਿੱਚ ਥਾਣਾ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਦੁਨੀ ਚੰਦ ਦੀ ਪੁਲਸ ਪਾਰਟੀ ਬੰਗਾ ਰੋਡ ਤੋਂ ਸ਼ਰਾਰਤੀ ਅਤੇ ਅਪਰਾਧੀ ਕਿਸਮ ਦੇ ਲੋਕਾਂ ਦੀ ਤਲਾਸ਼ 'ਚ ਮਹਿੰਦੀਪੁਰ ਪੁਲ ਨੇੜੇ ਪਹੁੰਚੀ ਤਾਂ ਬੰਗਾ ਰੋਡ ਤੋਂ ਪੈਦਲ ਆ ਰਿਹਾ ਇੱਕ ਵਿਅਕਤੀ ਨੂੰ ਦੇਖ ਕੇ ਘਬਰਾ ਗਿਆ ਅਤੇ ਹੱਥ ਵਿਚ ਫੜੇ ਪਾਰਦਰਸ਼ੀ ਲਿਫ਼ਾਫ਼ੇ ਨੂੰ ਸੜਕ ’ਤੇ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਏ. ਐੱਸ. ਆਈ. ਦੁਨੀ ਚੰਦ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਰੰਗੜ, ਥਾਣਾ ਘਰਿੰਡਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਅਖੌਤੀ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਦਿਸੇਗਾ ਚੱਕਰਵਾਤੀ ਤੂਫਾਨ ਦਾ ਅਸਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਂਡਾ ਤੇ ਇਸ ਦੀਆਂ ਸਹਾਇਕ ਅਨਾਜ ਮੰਡੀਆਂ ’ਚ ਹੁਣ ਤੱਕ 3,40,199 ਕੁਇੰਟਲ ਝੋਨੇ ਦੀ ਖ਼ਰੀਦ ਹੋਈ
NEXT STORY