ਸੁਲਤਾਨਪੁਰ ਲੋਧੀ (ਧੀਰ)- ਸੁਲਤਾਨਪੁਰ ਲੋਧੀ ਦੀ ਪੁਲਸ ਵੱਲੋਂ ਲੁੱਟ-ਖੋਹਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਦੱਸਿਆ ਗਿਆ ਹੈ ਕਿ 10 ਦਸੰਬਰ ਨੂੰ ਸਬਜੀ ਦੀ ਰੇਹੜੀ ਲਗਾਉਣ ਵਾਲੇ ਦੇ ਪ੍ਰਵਾਸੀ ਮਜਦੂਰਾਂ ਪਾਸੋਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਗਲੇ ਵਿੱਚ ਪਾਏ ਸੋਨੇ ਦੇ ਲੋਕਟ ਖੋਹ ਕਰ ਲਏ ਸਨ। ਜਿਸ ਆਧਾਰ 'ਤੇ ਮਾਮਲਾ ਧਾਰਾ 304, 3(5) ਬੀ. ਐੱਨ. ਐੱਸ. ਦਰਜ ਕੀਤਾ ਗਿਆ ਸੀ। ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਮੁਖਬਰ ਖਾਸ ਦੀ ਇਤਲਾਹ 'ਤੇ ਵਾਰਦਾਤ ਕਰਨ ਵਾਲੇ ਯੁਵਰਾਜ ਸਿੰਘ ਉਰਫ਼ ਵਿੱਕੀ ਪੁੱਤਰ ਕੁਲਦੀਪ ਸਿੰਘ ਵਾਸੀ ਬੂਹ ਥਾਣਾ ਫੱਤੂਢੀਂਗਾ ਹਾਲ ਵਾਸੀ ਬਾਬਾ ਨਾਮਦੇਵ ਕਾਲੋਨੀ ਕਪੂਰਥਲਾ ਅਤੇ ਸਿਮਰਨਜੀਤ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਬਾਬਾ ਨਾਮਦੇਵ ਕਾਲੋਨੀ ਕਪੂਰਥਲਾ ਨੂੰ ਗ੍ਰਿਫ਼ਤਾਰ ਕਰਕੇ ਖੋਹ ਕੀਤੇ ਸੋਨੇ ਦੇ ਲੋਕਟ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵੱਲੋਂ ਕੀਤੀਆਂ ਹੋਰ ਵਾਰਦਾਤ ਬਾਰੇ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਬੱਸ ਸਟੈਂਡ 'ਤੇ ਨਸ਼ੇ 'ਚ ਟੱਲੀ ਮਿਲਿਆ ASI ! ਬੋਲਿਆ, 'ਅੱਧਾ ਪੈੱਗ'... ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਾਂਡਾ 'ਚ ਧੂਮਧਾਮ ਨਾਲ ਮਨਾਇਆ ਗਿਆ ਕ੍ਰਿਸਮਿਸ ਦਾ ਤਿਉਹਾਰ
NEXT STORY