ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਅੱਡਾ ਚੌਲਾਂਗ ਨਜ਼ਦੀਕ ਅੱਜ ਤੜਕਸ਼ਾਰ ਹੋਏ ਇਕ ਸੜਕ ਹਾਦਸੇ ਹਾਦਸੇ ਵਿੱਚ ਟਾਟਾ 709 ਗੱਡੀ ਸਵਾਰ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।
ਇਹ ਹਾਦਸਾ ਸਵੇਰੇ ਕਰੀਬ 7 ਵਜੇ ਉਸ ਸਮੇਂ ਵਾਪਰਿਆ ਜਦੋਂ ਅਮਲੋਹ ਤੋਂ ਫੀਡ (ਪਸ਼ੂਆਂ ਲਈ ਖਾਦ) ਲੈ ਕੇ ਪਠਾਨਕੋਟ ਜਾ ਰਹੀ ਟਾਟਾ 709 ਗੱਡੀ ਅਚਾਨਕ ਬੇਕਾਬੂ ਹੋ ਕੇ ਸੜਕ ਨਜ਼ਦੀਕੀ ਖਤਾਨਾ ਵਿੱਚ ਜਾਂ ਡਿੱਗੀ ਹਾਦਸਾ ਇਨਾਂ ਭਿਆਨਕ ਸੀ ਕਿ ਗੱਡੀ ਦੇ ਡਿਗਦਿਆਂ ਸਾਰ ਹੀ 2 ਟੋਟੇ ਹੋ ਗਏ।
ਇਹ ਵੀ ਪੜ੍ਹੋ: ਜਲੰਧਰ: ਵਿਆਹ ਦੀਆਂ ਖ਼ੁਸ਼ੀਆਂ ਮੌਕੇ ਰੰਗ 'ਚ ਪਿਆ ਭੰਗ, ਸਾਲੇ ਨੇ ਕੁੱਟਿਆ ਜੀਜਾ, ਜਾਣੋ ਪੂਰਾ ਮਾਮਲਾ
ਇਸ ਭਿਆਨਕ ਸੜਕ ਹਾਦਸੇ ਵਿੱਚ ਗੱਡੀ ਚਾਲਕ ਹਰਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮਰਾੜੂ ਫਤਿਹਗੜ੍ਹ ਸਾਹਿਬ ਅਤੇ ਉਸ ਦਾ ਸਹਾਇਕ ਰੋਹਿਤ ਪੁੱਤਰ ਦੇਬੂ ਵਾਸੀ ਫਤਿਹਗੜ੍ਹ ਸਾਹਿਬ ਗੰਭੀਰ ਜ਼ਖ਼ਮੀ ਹੋ ਗਏ, ਜਿਨਾਂ ਨੂੰ 108 ਐਂਬੂਲੈਂਸ ਦੇ ਫਾਰਮਸਿਸਟ ਪਰਮਿੰਦਰ ਸਿੰਘ ਅਤੇ ਪਾਇਲਟ ਕੁਲਦੀਪ ਸਿੰਘ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ, ਜਿੱਥੋਂ ਜ਼ਖ਼ਮੀਆਂ ਦੀ ਹਾਲਤ ਗੰਭੀਰ ਵੇਖਦਿਆਂ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਸਬੰਧੀ ਜਲੰਧਰ ਟ੍ਰੈਫਿਕ ਪੁਲਸ ਨੇ ਜਾਰੀ ਕੀਤਾ ਰੂਟ ਪਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵੱਖ-ਵੱਖ ਅਦਾਲਤਾਂ ਦੇ ਫੈਸਲਿਆਂ ਦੇ ਬਾਵਜੂਦ ਅਲਾਟੀਆਂ ਨੂੰ 14 ਕਰੋੜ ਦਾ ਭੁਗਤਾਨ ਨਹੀਂ ਕਰ ਰਿਹਾ ਇੰਪਰੂਵਮੈਂਟ ਟਰੱਸਟ
NEXT STORY