ਦਸੂਹਾ (ਨਾਗਲਾ, ਝਾਵਰ )- ਪੁਲਸ ਦੀ ਢਿੱਲ ਮਠ ਕਾਰਨ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਹੁਣ ਚਿੱਟੇ ਦਿਨ ਹੀ ਸ਼ਹਿਰ ਦੇ ਬਾਜ਼ਾਰ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲੱਗ ਪਏ ਹਨ। ਦਸੂਹਾ ਬਾਜ਼ਾਰ ਵਿਚ ਸਥਿਤ ਸੋਈ ਗੈਸ ਏਜੰਸੀ ਨੇੜੇ ਹੋਈ ਲੁੱਟਖੋਹ ਦੀ ਵਾਰਦਾਤ ਨੇ ਲੋਕਾਂ ਅੰਦਰ ਸਹਿਮ ਪੈਦਾ ਕਰ ਦਿੱਤਾ ਹੈ। ਬੀਤੀ ਸ਼ਾਮ ਲੁੱਟਖੋਹ ਦਾ ਸ਼ਿਕਾਰ ਬਣੀ ਮਹਿਲਾ ਕਰਮਜੀਤ ਕੌਰ ਪਤਨੀ ਜਤਿੰਦਰ ਸਿੰਘ ਨਿਵਾਸੀ ਪੰਡੋਰੀ ਅਰਾਈਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਘਰ ਘਰੇਲੂ ਕੰਮ ਲਈ ਦਸੂਹਾ ਦੇ ਬਾਜ਼ਾਰ ਵਿਖੇ ਆਈ ਸੀ। ਜਦੋਂ ਉਹ ਸੋਈ ਗੈਸ ਏਜੰਸੀ ਨੇੜੇ ਪਹੁੰਚੀ ਤਾਂ 2 ਮੋਟਰਸਾਈਕਲ ਸਵਾਰ ਲੁਟੇਰਿਆਂ ਜਿਨ੍ਹਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ, ਨੇ ਉਸ ਦਾ ਰਸਤਾ ਰੋਕ ਕੇ ਉਸ ਪਾਸੋਂ ਸਕੂਟੀ ਖੋਹ ਲਈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, ਪੰਜਾਬ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ
ਉਸ ਨੇ ਦੱਸਿਆ ਕਿ ਉਸ ਦੀ ਸਕੂਟੀ ਵਿੱਚ 5000 ਰੁਪਏ, ਇਕ ਏ. ਟੀ. ਐੱਮ. ਕਾਰਡ ਅਤੇ ਇਕ ਮੋਬਾਇਲ ਫੋਨ ਸਮੇਤ ਹੋਰ ਜ਼ਰੂਰੀ ਸਾਮਾਨ ਸੀ। ਜੋ ਲੁਟੇਰਿਆਂ ਦੀ ਭੇਂਟ ਚੜ ਗਿਆ। ਲੁੱਟ ਦੀ ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਚੁੱਕੀ ਹੈ, ਜੋ ਪੂਰੀ ਤਰ੍ਹਾਂ ਵਾਇਰਲ ਹੋ ਕੇ ਦਸੂਹਾ ਸ਼ਹਿਰ ਅੰਦਰ ਜੰਗਲ ਰਾਜ ਦੀ ਪੋਲ ਖੋਲ੍ਹ ਰਹੀ ਹੈ। ਦਸੂਹਾ ਪੁਲਸ ਨੇ ਇਸ ਘਟਨਾ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਬਿਜਲੀ ਸਬੰਧੀ ਸ਼ਾਰਟੇਜ ਨੂੰ ਲੈ ਕੇ ਪਾਵਰਕਾਮ ਲੈਣ ਜਾ ਰਿਹੈ ਵੱਡਾ ਫ਼ੈਸਲਾ, ਭਰਤੀ ਦੀ ਤਿਆਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਨੋਵਾ ਨੇ ਦੋ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਸਾਬਕਾ ਸਰਪੰਚ ਦੀ ਮੌਤ, 2 ਗੰਭੀਰ ਜ਼ਖ਼ਮੀ
NEXT STORY