ਹੁਸ਼ਿਆਰਪੁਰ,(ਅਮਰਿੰਦਰ)— ਥਾਣਾ ਮਾਡਲ ਟਾਊਨ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਭਾਰੀ ਮਾਤਰਾ 'ਚ ਨਸ਼ੇ ਵਾਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦੋਂ ਕਿ ਇਕ ਵਿਅਕਤੀ ਮੌਕੇ ਤੋਂ ਫ਼ਰਾਰ ਹੋਣ 'ਚ ਸਫਲ ਹੋ ਗਿਆ। ਥਾਣਾ ਮਾਡਲ ਟਾਊਨ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ.-ਕਮ-ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਭਰਤ ਮਸੀਹ ਨੇ ਦੱਸਿਆ ਕਿ ਭਰਵਾਈਂ ਰੋਡ 'ਤੇ ਪੁਲਸ ਨੇ 64 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਤੇ 2 ਹੋਰ ਦੋਸ਼ੀਆਂ ਕੋਲੋਂ 11 ਪੇਟੀਆਂ ਨਾਜਾਇਜ਼ ਸ਼ਰਾਬ ਅਤੇ ਇਕ ਦੋਸ਼ੀ ਕੋਲੋਂ 15 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ।
ਚੂਰਾ-ਪੋਸਤ ਛੱਡ ਕੇ ਦੋਸ਼ੀ ਮੌਕੇ ਤੋਂ ਫ਼ਰਾਰ
ਇੰਸਪੈਕਟਰ ਭਰਤ ਮਸੀਹ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਭਰਵਾਈਂ ਰੋਡ 'ਤੇ ਆਦਮਵਾਲ ਪਿੰਡ 'ਚ ਕਿਰਾਏ ਦੇ ਮਕਾਨ 'ਚ ਰਹਿ ਰਹੇ ਮਨਪ੍ਰੀਤ ਸਿੰਘ ਦੇ ਘਰ ਛਾਪਾ ਮਾਰਿਆ ਤਾਂ ਉਥੋਂ 64 ਕਿਲੋਗ੍ਰਾਮ ਚੂਰਾ-ਪੋਸਤ ਬਰਾਮਦ ਹੋਇਆ, ਜਦਕਿ ਮਨਪ੍ਰੀਤ ਸਿੰਘ ਫ਼ਰਾਰ ਹੋ ਗਿਆ। ਪੁਲਸ ਨੇ ਉਸ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਵਾਲੇ ਪਾਊਡਰ ਅਤੇ ਨਾਜਾਇਜ਼ ਸ਼ਰਾਬ ਸਣੇ ਕਾਬੂ
ਇੰਸਪੈਕਟਰ ਭਰਤ ਮਸੀਹ ਨੇ ਦੱਸਿਆ ਕਿ ਦੋਸ਼ੀ ਦਵਿੰਦਰ ਕੁਮਾਰ ਉਰਫ ਕਲੀ ਪੁੱਤਰ ਸਾਧੂ ਸਿੰਘ ਵਾਸੀ ਭੀਮ ਨਗਰ ਨੂੰ ਕਾਬੂ ਕਰ ਕੇ ਉਸ ਕੋਲੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਨੀਲਕੰਠ ਮੁਹੱਲਾ ਵਾਸੀ ਕੁਲਵੀਰ ਸਿੰਘ ਪੁੱਤਰ ਕੁੰਦਨ ਸਿੰਘ ਕੋਲੋਂ ਇਕ ਪੇਟੀ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਕ ਹੋਰ ਮਾਮਲੇ 'ਚ ਦੋਸ਼ੀ ਚੰਦਰ ਮੋਹਣ ਪੁੱਤਰ ਰਜਿੰਦਰ ਕੁਮਾਰ ਕੋਲੋਂ 15 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
5 ਦਿਨਾਂ ਤੋਂ 9ਵੀਂ ਜਮਾਤ ਦੀ ਵਿਦਿਆਰਥਣ ਲਾਪਤਾ, ਪੁਲਸ ਭਾਲਣ 'ਚ ਨਾਕਾਮ
NEXT STORY