ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਭਾਰੀ ਮਾਤਰਾ ’ਚ ਨਸ਼ੇ ਵਾਲੇ ਪਦਾਰਥ ਬਰਾਮਦ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਹੁਕਮਾਂ ’ਤੇ ਜ਼ਿਲਾ ਭਰ ’ਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਸੁਖਪਾਲ ਸਿੰਘ ਨੇ ਪਿੰਡ ਖੁਖਰੈਣ ਦੇ ਨਜ਼ਦੀਕ ਪੁਲਸ ਪਾਰਟੀ ਦੇ ਨਾਲ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ 2 ਸ਼ੱਕੀ ਨੌਜਵਾਨਾਂਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਜਦੋਂ ਦੋਨਾਂ ਮੁਲਜ਼ਮਾਂ ਤੋਂ ਉਨ੍ਹਾਂ ਦੇ ਨਾਂ ਅਤੇ ਪਤੇ ਪੁੱਛੇ ਤਾਂ ਉਨ੍ਹਾਂ ਨੇ ਆਪਣਾ ਨਾਂ ਅਮਨਦੀਪ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਖੁਖਰੈਣ ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਸੁਖਪਾਲ ਸਿੰਘ ਉਰਫ ਸੁਖਾ ਨਿਵਾਸੀ ਪਿੰਡ ਖੁਖਰੈਣ ਦੱਸਿਆ। ਜਦੋਂ ਦੋਨਾਂ ਮੁਲਜ਼ਮਾਂ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਅਮਨਦੀਪ ਸਿੰਘ ਤੋਂ 210 ਨਸ਼ੇ ਵਾਲੇ ਪਦਾਰਥ ਅਤੇ ਲਵਪ੍ਰੀਤ ਸਿੰਘ ਤੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦੇ ਹਨ ਅਤੇ ਬਰਾਮਦ ਡਰੱਗ ਕਿਸੇ ਖਾਸ ਗਾਹਕ ਨੂੰ ਦੇਣ ਜਾ ਰਹੇ ਸਨ। ਇਹ ਗਾਹਕ ਕੌਣ ਹਨ ਇਸ ਸਬੰਧੀ ਪੁਲਸ ਨੇ ਖੁਲਾਸਾ ਨਹੀਂ ਕੀਤਾ ਹੈ। ਦੋਨਾਂ ਮੁਲਜ਼ਮਾਂ ਖਿਲਾਫ ਥਾਣਾ ਕੋਤਵਾਲੀ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਬਾਹਰ ਇਨਸਾਫ ਲਈ ਲਾਇਆ ਧਰਨਾ
NEXT STORY