ਨੂਰਪੁਰਬੇਦੀ (ਸੰਜੀਵ ਭੰਡਾਰੀ)-ਪੰਜਾਬ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਨੂਰਪੁਰਬੇਦੀ ਖੇਤਰ ’ਚ ਮਾਈਨਿੰਗ ਦਾ ਧੰਦਾ ਬੇਖ਼ੌਫ਼ ਜਾਰੀ ਹੈ, ਜਿਸ ਨੂੰ ਰੋਕਣ ਲਈ ਮਾਈਨਿੰਗ ਅਧਿਕਾਰੀ ਦਿਨ-ਰਾਤ ਜੁਟੇ ਹੋਏ ਹੈ। ਇਸ ਤਹਿਤ ਕਾਰਵਾਈ ਕਰਦਿਆਂ ਦੇਰ ਰਾਤ ਮਾਈਨਿੰਗ ਅਧਿਕਾਰੀਆਂ ਨੇ ਪਿੰਡ ਗੜ੍ਹਡੋਲੀਆਂ ਦੇ ਨਿਵਾਸੀਆਂ ਤੋਂ ਹਾਸਲ ਹੋਈ ਇਕ ਸ਼ਿਕਾਇਤ ’ਤੇ 2 ਟਿੱਪਰਾਂ ਨੂੰ ਮਾਈਨਿੰਗ ਮਟੀਰੀਅਲ ਦੀ ਗੈਰ-ਕਾਨੂੰਨੀ ਢੰਗ ਨਾਲ ਢੋਆ-ਢੁਆਈ ਕਰਨ ’ਚ ਸ਼ਾਮਲ ਹੋਣ ’ਤੇ ਕਾਬੂ ਕਰਕੇ ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਪੁਲਸ ਚੌਂਕੀ ਹਰੀਪੁਰ ਦੇ ਹਵਾਲੇ ਕਰ ਦਿੱਤਾ।
ਇਸ ਸਬੰਧੀ ਮਾਈਨਿੰਗ ਵਿਭਾਗ ਦੇ ਜੇ. ਈ. ਦੀਪਕ ਕੁਮਾਰ ਨੇ ਦੱਸਿਆ ਕਿ ਵਿਭਾਗ ਦੇ ਜੇ. ਈ. ਵਿਨੇ ਕੁਮਾਰ ਨੂੰ ਪਿੰਡ ਗੜ੍ਹਡੋਲੀਆਂ ਦੇ ਨਿਵਾਸੀਆਂ ਤੋਂ ਇਕ ਸ਼ਿਕਾਇਤ ਹਾਸਲ ਹੋਈ ਸੀ ਕਿ ਉਨ੍ਹਾਂ ਨੇ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਮਟੀਰੀਅਲ ਦੀ ਢੋਆ-ਢੁਆਈ ਕਰਦੇ 2 ਟਿੱਪਰਾਂ ਨੂੰ ਕਾਬੂ ਕੀਤਾ ਹੈ। ਇਸ ’ਤੇ ਜਦੋਂ ਉਨ੍ਹਾਂ ਅੱਧੀ ਰਾਤ ਨੂੰ ਪਿੰਡ ਲਾਗੇ ਪੁੱਲ ’ਤੇ ਰੇਤ ਨਾਲ ਲੱਦੇ ਖਡ਼੍ਹੇ 2 ਟਿੱਪਰਾਂ ਦੀ ਜਾਂਚ ਕੀਤੀ ਤਾਂ ਉੱਥੇ ਉਨ੍ਹਾਂ ਦੇ ਚਾਲਕ ਮੌਜੂਦ ਨਹੀਂ ਸਨ, ਜੋ ਕਿਸੇ ਤਰ੍ਹਾਂ ਦੇ ਦਸਤਾਵੇਜ਼ ਵਿਖਾ ਸਕਣ, ਜਿਸ ਤੋਂ ਸਪੱਸ਼ਟ ਸੀ ਕਿ ਇਹ ਢੋਆ-ਢੁਆਈ ਗੈਰ ਕਾਨੂੰਨੀ ਢੰਗ ਨਾਲ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਲਈ 'ਆਪ' ਨੇ ਐਲਾਨਿਆ ਉਮੀਦਵਾਰ, ਮਹਿੰਦਰ ਭਗਤ ਨੂੰ ਦਿੱਤੀ ਟਿਕਟ
ਇਸ ਤੋਂ ਬਾਅਦ ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਉਕਤ ਮਾਮਲੇ ਦੀ ਲਿਖਤ ਸ਼ਿਕਾਇਤ ਕੀਤੀ। ਇਸ ਸਬੰਧੀ ਚੌਂਕੀ ਹਰੀਪੁਰ ਦੇ ਇੰਚਾਰਜ ਏ. ਐੱਸ. ਆਈ. ਸੋਹਣ ਸਿੰਘ ਨੇ ਦੱਸਿਆ ਕਿ ਮਾਈਨਿੰਗ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਉਕਤ ਦੋਵੇਂ ਟਿੱਪਰਾਂ ਦੇ ਅਣਪਛਾਤੇ ਚਾਲਕਾਂ ਅਤੇ ਮਾਲਕਾਂ ਖਿਲਾਫ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਫਗਵਾੜਾ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰਾਂ ਦੀ ਰੇਸ ਦੌਰਾਨ ਪਲਟਿਆ ਟਰੈਕਟਰ, ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ
NEXT STORY