ਕਾਠਗੜ੍ਹ, ਨਵਾਂਸ਼ਹਿਰ (ਰਾਜੇਸ਼, ਤ੍ਰਿਪਾਠੀ)-ਥਾਣਾ ਕਾਠਗੜ੍ਹ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ ’ਚ ਲੱਗੇ ਰੇਤੇ ਨਾਲ ਭਰੇ 2 ਟਿੱਪਰਾਂ ਨੂੰ ਕਾਬੂ ਕੀਤਾ ਹੈ, ਜਦਕਿ ਟਿੱਪਰਾਂ ਦੇ ਚਾਲਕ ਮੌਕੇ ’ਤੇ ਫ਼ਰਾਰ ਹੋਣ ’ਚ ਕਾਮਯਾਬ ਹੋ ਗਏ। ਜੇ. ਈ.-ਕਮ-ਮਾਈਨਿੰਗ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਸਤਲੁਜ ਦਰਿਆ ਨੇੜੇ ਪਿੰਡ ਬੇਲਾ ਤਾਜੋਵਾਲ ਵਿਖੇ ਚੈਕਿੰਗ ਕਰ ਰਹੀ ਸੀ ਤਾਂ ਟੀਮ ਵੱਲੋਂ ਰੇਤ ਨਾਲ ਭਰੇ 2 ਟਿੱਪਰ ਕਾਬੂ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਮੌਕੇ ’ਤੇ ਫ਼ਰਾਰ ਹੋ ਗਏ। ਉਕਤ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਚੌਂਕੀ ਆਂਸਰੋ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਥਾਣਾ ਕਾਠਗੜ੍ਹ ਵਿਖੇ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਰੋਂ ਦਾ ਤੇਲ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
NEXT STORY