ਟਾਂਡਾ ਉੜਮੁੜ (ਵਰਿੰਦਰ ਪੰਡਿਤ )- ਟਾਂਡਾ ਪੁਲਸ ਨੇ ਅਹੀਆਪੁਰ ਅਤੇ ਉੜਮੁੜ ਵਿਚ 2 ਔਰਤਾਂ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਦਰਸ਼ਨ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਸਰੋਜ ਪਤਨੀ ਸਤਨਾਮ ਵਾਸੀ ਵਾਰਡ 14 ਅਹੀਆਪੁਰ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੀ ਹੈ ਅਤੇ ਹੁਣ ਵੀ ਅਜਿਹਾ ਕਰ ਰਹੀ ਹੈ। ਸੂਚਨਾ ਦੇ ਆਧਾਰ 'ਤੇ ਉਕਤ ਔਰਤ ਨੂੰ ਕੈਂਨ ਵਿਚ ਵਿਚ ਭਰੀ 26250 ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਗਲਤ ਟਰੈਕ 'ਤੇ ਚੱਲੀ ਮਾਲਗੱਡੀ ਦੇ ਮਾਮਲੇ 'ਚ ਰੇਲਵੇ ਦੀ ਵੱਡੀ ਕਾਰਵਾਈ, ਲੋਕੋ ਪਾਇਲਟ ਤੇ ਗਾਰਡ ਤਲਬ
ਇਸੇ ਤਰ੍ਹਾਂ ਏ. ਐੱਸ. ਆਈ. ਲਖਵਿੰਦਰ ਸਿੰਘ ਦੀ ਟੀਮ ਵੱਲੋਂ ਮੁਹੱਲਾ ਸਿੰਘਪੁਰਾ ਉੜਮੁੜ ਵਾਸੀ ਔਰਤ ਸੁਰਜੀਤ ਕੌਰ ਪਤਨੀ ਲੇਟ ਪ੍ਰੇਮ ਚੰਦ ਨੂੰ 30 ਹਜ਼ਾਰ ਮਿਲਿਲੀਟਰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕਰਕੇ ਦੋਹਾਂ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਮੁਲਜ਼ਮਾਂ ਦੀ ਸ਼ਰਾਬ ਸਬੰਧੀ ਸਪਲਾਈ ਲਾਈਆਂ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹੋਲਾ-ਮਹੱਲਾ ਵੇਖਣ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਪ੍ਰੈਲ ਤਕ ਨਹੀਂ ਤਿਆਰ ਹੋ ਸਕੇਗਾ ਜਲੰਧਰ ਕੈਂਟ ਦਾ ਆਧੁਨਿਕ ਰੇਲਵੇ ਸਟੇਸ਼ਨ
NEXT STORY