ਜਲੰਧਰ : ਸ਼ਹਿਰ ਦੇ ਬਸਤੀ ਬਾਵਾ ਖੇਲ 'ਚ ਸਥਿਤ ਇਕ ਜਿਊਲਰ ਦੀ ਦੁਕਾਨ 'ਚ ਬੈਠੇ ਵਿਅਕਤੀ ਨੂੰ ਇਕ ਨੌਜਵਾਨ ਤੇਜ਼ਧਾਰ ਹਥਿਆਰ ਮਾਰ ਕੇ 20 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ ਹੋ ਗਿਆ ਸੀ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਵਿਅਕਤੀ ਦੀ ਪਛਾਣ ਅਜੇ ਗੋਗਨਾ ਦੇ ਰੂਪ 'ਚ ਹੋਈ ਹੈ। ਜ਼ਖਮੀ ਅਜੇ ਨੇ ਦੱਸਿਆ ਕਿ ਉਹ ਆਪਣੀ ਜਿਊਲਰੀ ਦੀ ਦੁਕਾਨ 'ਤੇ ਬੈਠਾ ਸੀ ਕਿ ਇਸ ਦੌਰਾਨ ਇਕ ਵਿਅਕਤੀ ਦੁਕਾਨ 'ਚ ਆਇਆ, ਜਿਸ ਨੇ ਤੇਜ਼ਧਾਰ ਹਥਿਆਰ ਫੜਿਆ ਹੋਇਆ ਸੀ ਅਤੇ ਮੂੰਹ 'ਤੇ ਰੁਮਾਲ ਬੰਨਿਆ ਹੋਇਆ ਸੀ। ਉਸ ਨੇ ਦੁਕਾਨ ਅੰਦਰ ਦਾਖਲ ਹੁੰਦੇ ਹੀ ਉਸ 'ਤੇ ਹਮਲਾ ਕਰ ਦਿੱਤਾ ਅਤੇ ਦੁਕਾਨ 'ਚ ਪਈ 20 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ ਹੋ ਗਿਆ।
ਥਾਣਾ ਬਸਤੀ ਬਾਵਾ ਖੇਲ ਦੀ ਡੀ. ਸੀ. ਪੀ. ਇਨਵੈਸਟੀਗੇਸ਼ਨ ਜਲੰਧਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਤੇ ਉਸ ਦੇ ਸਾਥੀ ਨੂੰ ਕਾਬੂ ਕਰ ਉਨ੍ਹਾਂ ਤੋਂ ਖੋਹੀ ਹੋਈ 20 ਹਜ਼ਾਰ ਦੀ ਨਕਦੀ ਬਰਾਮਦ ਕਰ ਲਈ ਗਈ ਹੈ। ਪੁਲਸ ਨੇ ਫੜੇ ਗਏ ਦੋਸ਼ੀਆਂ ਦੀ ਪਛਾਣ ਤਰਨਬੀਰ ਸਿੰਘ ਉਰਫ ਗੋਲਡੀ ਪੁੱਤਰ ਤੇਜਿੰਦਰ ਸਿੰਘ ਅਤੇ ਗੁਲਸ਼ਨ ਕੁਮਾਰ ਪੁੱਤਰ ਹਰਦਿਆਲ ਸਿੰਘ ਨਿਵਾਸੀ ਪਿੰਡ ਧਾਲੀਵਾਲ ਕਾਦੀਆ ਥਾਣਾ ਲਾਂਬੜਾ ਦੇ ਰੂਪ 'ਚ ਦੱਸੀ ਹੈ। ਪੁਲਸ ਵਲੋਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੈਪਟਨ ਨੂੰ ਲਾਈ ਗੁਹਾਰ, ਕੁੱਝ ਤਾਂ ਕਰੋ ਸਰਕਾਰ!
NEXT STORY