ਫਗਵਾੜਾ (ਜਲੋਟਾ)-ਥਾਣਾ ਰਾਵਲਪਿੰਡੀ ਫਗਵਾੜਾ ਦੀ ਪੁਲਸ ਨੇ ਨਸ਼ਾ ਕਰਨ ਦੇ ਦੋਸ਼ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਖਿਲਾਫ ਥਾਣਾ ਰਾਵਲਪਿੰਡੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਰਾਹੁਲ ਸੇਠੀ ਉਰਫ਼ ਰਾਹੁਲ ਪੁੱਤਰ ਰਾਜ ਕੁਮਾਰ ਅਤੇ ਸੰਦੀਪ ਕੁਮਾਰ ਉਰਫ਼ ਕਾਲੀ ਪੁੱਤਰ ਕਾਲਾ ਰਾਮ ਵਾਸੀ ਪਲਾਹੀ ਗੇਟ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਕੋਲੋਂ ਇਕ ਲਾਈਟਰ, ਇਕ ਸਿਲਵਰ ਪੇਪਰ ਫੋਈਲ ਸਮੇਤ 10 ਰੁਪਏ ਦਾ ਨੋਟ ਆਦੀ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, DC ਨੇ ਕਰ 'ਤੇ ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, DC ਨੇ ਕਰ 'ਤੇ ਨਵੇਂ ਹੁਕਮ ਜਾਰੀ
NEXT STORY