ਨਕੋਦਰ (ਪਾਲੀ) : ਸਦਰ ਪੁਲਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਡੀ.ਐੱਸ.ਪੀ. ਨਕੋਦਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਦਰ ਥਾਣਾ ਮੁਖੀ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਐੱਸ.ਆਈ. ਸੋਮਨਾਥ, ਏ.ਐੱਸ.ਆਈ. ਤੀਰਥ ਰਾਮ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਕੋਦਰ-ਕਪੂਰਥਲਾ ਰੋਡ ਤੱਕ ਪਿੰਡ ਜਹਾਂਗੀਰ ਤੋਂ ਥੋੜ੍ਹਾ ਅੱਗੇ ਪੈਟਰੋਲ ਪੰਪ ਨੇੜੇ ਪਿੰਡ ਮੱਲੀਆਂ ਕਲਾਂ ਵੱਲੋਂ 2 ਨੌਜਵਾਨ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਆ ਰਹੇ 2 ਨੌਜਵਾਨ ਜੋ ਪੁਲਸ ਨੂੰ ਕੇ ਦੇਖ ਕੇ ਮੋਟਰਸਾਈਕਲ ਮੋੜਨ ਲੱਗੇ ਤਾਂ ਪੁਲਸ ਪਾਰਟੀ ਨੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਰਮਨਵੀਰ ਸਿੰਘ ਉਰਫ ਰਮਨ ਪੁੱਤਰ ਹਰਜਿੰਦਰ ਸਿੰਘ ਵਾਸੀ ਮੱਲੀਆਂ ਖੁਰਦ ਤੇ ਸੁਖਪ੍ਰੀਤ ਸਿੰਘ ਉਰਫ ਸੁੱਖਾ ਪੁੱਤਰ ਪਰਗਟ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮੀਰਪੁਰ ਮਾੜੀ ਨਕੋਦਰ ਵਜੋਂ ਹੋਈ ਹੈ। ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ 32 ਬੋਰ ਸਮੇਤ ਇਕ ਰੌਦ ਬਰਾਮਦ ਹੋਇਆ। ਸਦਰ ਥਾਣਾ ਮੁਖੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਯਮੁਨਾਨਗਰ 'ਚ ਭੀੜ 'ਤੇ ਡਿੱਗਾ ਰਾਵਣ, ਹਾਦਸੇ 'ਚ ਹੋਏ ਕਈ ਲੋਕ ਜ਼ਖਮੀ (ਵੀਡੀਓ)
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਟਾਂਡਾ 'ਚ ਧੂਮਧਾਮ ਨਾਲ ਮਨਾਇਆ ਗਿਆ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ
NEXT STORY