ਜਲੰਧਰ (ਜ. ਬ.)–ਜਲੰਧਰ ਸ਼ਹਿਰ ਵਿਚ ਲੁੱਟਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਦੋਆਬਾ ਚੌਂਕ ਤੋਂ ਕੁਝ ਦੂਰੀ ’ਤੇ ਸਥਿਤ ਅਮਨ ਨਗਰ ਵਿਚ ਪੈਂਦੇ ਅਮਰ ਗਾਰਡਨ ਵਿਚ ਬਾਈਕ ਸਵਾਰ ਲੁਟੇਰੇ ਰਾਹਗੀਰ ਕੋਲੋਂ ਮੋਬਾਈਲ ਲੁੱਟ ਕੇ ਲੈ ਗਏ। ਦੂਜੀ ਵਾਰਦਾਤ ਸ਼ੀਤਲ ਨਗਰ ਦੀ ਹੈ, ਜਿੱਥੇ ਸਬਜ਼ੀ ਦੀ ਰੇਹੜੀ ਲਾਉਣ ਵਾਲੇ ਵਿਅਕਤੀ ਨਾਲ 2 ਪੈਦਲ ਆਏ ਲੁਟੇਰੇ ਕੁੱਟਮਾਰ ਕਰਕੇ ਉਸ ਦੀ ਜੇਬ ਵਿਚੋਂ ਮੋਬਾਇਲ ਅਤੇ 200 ਰੁਪਏ ਲੁੱਟ ਕੇ ਲੈ ਗਏ।
ਜਾਣਕਾਰੀ ਅਨੁਸਾਰ ਅਮਰ ਗਾਰਡਨ ਵਿਚ ਪੈਦਲ ਜਾ ਰਿਹਾ ਵਿਅਕਤੀ ਫੋਨ ’ਤੇ ਗੱਲਾਂ ਕਰਦਾ ਜਾ ਰਿਹਾ ਸੀ। ਇਸ ਦੌਰਾਨ ਪਿੱਛਿਓਂ ਬਾਈਕ ’ਤੇ ਆਏ 2 ਲੁਟੇਰੇ ਗੱਲ ਕਰਦੇ ਹੋਏ ਦਾ ਮੋਬਾਇਲ ਖੋਹ ਕੇ ਭੱਜ ਗਏ। ਲੁਟੇਰਿਆਂ ਦਾ ਕੁਝ ਲੋਕਾਂ ਨੇ ਪਿੱਛਾ ਵੀ ਕੀਤਾ ਪਰ ਉਹ ਫ਼ਰਾਰ ਹੋ ਗਏ। ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਸੂਚਨਾ ਥਾਣਾ ਨੰਬਰ 8 ਦੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਏ. ਐੱਸ. ਆਈ. ਨਿਰਮਲ ਸਿੰਘ ਨੂੰ ਪੀੜਤ ਨੇ ਲਿਖਤੀ ਸ਼ਿਕਾਇਤ ਦਿੱਤੀ।
ਇਹ ਵੀ ਪੜ੍ਹੋ- ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਟੱਪੀਆਂ ਹੱਦਾਂ, 7 ਮਹੀਨੇ ਦੀ ਗਰਭਵਤੀ ਕਰਨ ਮਗਰੋਂ ਹੋਇਆ...
ਦੂਜੀ ਘਟਨਾ ਸ਼ੀਤਲ ਨਗਰ ਦੀ ਹੈ, ਜਿੱਥੇ ਤੜਕੇ ਮਕਸੂਦਾਂ ਸਬਜ਼ੀ ਮੰਡੀ ਵਿਚੋਂ ਸਬਜ਼ੀ ਖ਼ਰੀਦਣ ਜਾ ਰਹੇ ਪ੍ਰਵਾਸੀ ਨੂੰ ਸ਼ੀਤਲ ਨਗਰ ਵਿਚ 2 ਲੁਟੇਰਿਆਂ ਨੇ ਘੇਰ ਲਿਆ। ਲੁਟੇਰਿਆਂ ਨੇ ਰੇਹੜੀ ਵਾਲੇ ਨਾਲ ਕੁੱਟਮਾਰ ਕਰਕੇ ਉਸ ਦੀ ਜੇਬ ਵਿਚੋਂ ਮੋਬਾਇਲ ਅਤੇ 200 ਰੁਪਏ ਕੱਢ ਲਏ, ਹਾਲਾਂਕਿ ਰੇਹੜੀ ਵਾਲੇ ਨੇ ਲੁਟੇਰਿਆਂ ਦਾ ਵਿਰੋਧ ਵੀ ਕੀਤਾ ਪਰ ਉਸ ਦਾ ਕੋਈ ਜ਼ੋਰ ਨਹੀਂ ਚੱਲਿਆ। ਮੁਲਜ਼ਮ ਉਸ ਨੂੰ ਲੁੱਟ ਕੇ ਫ਼ਰਾਰ ਹੋ ਗਏ, ਪੀੜਤ ਨੇ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਨਹੀਂ ਦਿੱਤੀ ਪਰ ਇਹ ਵਾਰਦਾਤ ਵੀ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਵੱਡਾ ਹਾਦਸਾ, ਭਿਆਨਕ ਟੱਕਰ ਤੋਂ ਬਾਅਦ ਸਕੂਲ ਬੱਸ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੀਰ ਨਿਗਾਹਾ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਪਲਟੀ, ਮਚਿਆ ਚੀਕ-ਚਿਹਾੜਾ
NEXT STORY