ਨਵਾਂਸ਼ਹਿਰ (ਤ੍ਰਿਪਾਠੀ) -ਸੀਨੀਅਰ ਕਪਤਾਨ ਪੁਲਸ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੁਲਸ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ’ ਮਿਸ਼ਨ ਤਹਿਤ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਿਸ਼ਨ ਤਹਿਤ ਨਸ਼ਾਂ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੁੰਹਿਮ ਤਹਿਤ ਅੱਜ ਡਾਇਰੈਕਟਰ ਜਨਰਲ ਪੁਲਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ. ਡੀ. ਜੀ. ਪੀ. ਟ੍ਰੈਫਿਕ ਪੰਜਾਬ ਏ.ਐਸ ਰਾਏ ਅਤੇ ਡੀ. ਆਈ. ਜੀ. ਲੁਧਿਆਣਾ ਰੇਂਜ ਜਗਦਲੇ ਨਿਲੰਬਰੀ ਵਿਜੇ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਇਲਾਕੇ ਵਿਚ 'ਕਾਰਡਨ ਐਂਡ ਸਰਚ ਆਪਰੇਸ਼ਨ' (ਕਾਸੋ) ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਰਚ ਆਪਰੇਸ਼ਨ ਵਿਚ 1 ਐੱਸ. ਪੀ, 6 ਡੀ. ਐੱਸ. ਪੀਜ਼ ਸਮੇਤ 107 ਪੁਲਸ ਕਰਮਚਾਰੀਆਂ ਦੀਆਂ ਪੁਲਸ ਪਾਰਟੀਆਂ ਬਣਾ ਕੇ ਜ਼ਿਲ੍ਹੇ ਦੇ ਡਰੱਗ ਹਾਟ ਸਪੋਟ ਪਿੰਡਾਂ/ਵਾਰਡਾਂ ਵਿਚ ਘੇਰਾਬੰਦੀ ਕਰਕੇ ਸਰਚ ਕੀਤੀ ਗਈ ਅਤੇ ਵਿਸ਼ੇਸ਼ ਤੌਰ ’ਤੇ ਨਸ਼ਾ ਤਸਕਰੀ ਦੇ ਧੰਦੇ ਵਿਚ ਸ਼ਾਮਲ ਰਹੇ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ: Power Cut: ਜਲੰਧਰ 'ਚ ਕੱਲ੍ਹ 9 ਘੰਟੇ ਰਹੇਗੀ ਬੱਤੀ ਗੁੱਲ

ਉਨ੍ਹਾਂ ਦੱਸਿਆ ਕਿ ਇਸ ਸਰਚ ਆਪਰੇਸ਼ਨ ਦੌਰਾਨ 223 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ 7 ਮੁਕੱਦਮੇ ਦਰਜ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 110 ਨਸ਼ੀਲੀਆਂ ਗੋਲ਼ੀਆਂ, 21 ਗ੍ਰਾਮ ਹੈਰੋਇਨ ਅਤੇ 12 ਬੋਤਲਾ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ, ਨਸ਼ਾ ਵੇਚਣ ਵਾਲੇ ਵਿਅਕਤੀਆਂ ਤੇ ਦਬਾਓ ਬਣਾਈ ਰੱਖਣਾ, ਉਨ੍ਹਾਂ ਦੀਆਂ ਮੌਜੂਦਾ ਗਤੀਵਿਧੀਆਂ ’ਤੇ ਨਿਗਰਾਨੀ ਰੱਖਣਾ, ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨਾ, ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਬਾਰੇ ਪਤਾ ਲਗਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਆਮ ਪਬਲਿਕ ਵਿਚ ਪੁਲਸ ਪ੍ਰਤੀ ਵਿਸ਼ਵਾਸ ਪੈਦਾ ਕਰਨਾ ਸੀ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜਾਰੀ ਇਸ ਮੁਹਿੰਮ ਵਿਚ ਪੁਲਸ ਦਾ ਸਹਿਯੋਗ ਦੇਣ ਲਈ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਜ਼ਿਲ੍ਹਾ ਪੁਲਸ ਵੱਲੋਂ 123 ਮੁਕੱਦਮੇ ਦਰਜ ਕਰਕੇ 141 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਘਾਤਕ ਸਾਬਤ ਹੋ ਸਕਦੀ ਗਰਮੀ, ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁਕੇਰੀਆਂ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, 1,050 ਨਸ਼ੀਲੀਆਂ ਗੋਲ਼ੀਆਂ ਸਣੇ 1 ਨੂੰ ਕੀਤਾ ਕਾਬੂ
NEXT STORY