ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਸਾਲ ਦੀ ਚੌਥੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਸੀ. ਜੇ. ਐੱਮ-ਕਮ-ਸਕੱਤਰ ਨੀਰਜ ਗੋਇਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ, ਰਜਿੰਦਰ ਅਗਰਵਾਲ ਦੀ ਅਗਵਾਈ ਹੇਠਾਂ ਲਾਈ ਗਈ ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਖੇ ਕੁੱਲ੍ਹ 19 ਬੈਂਚ ਬਣਾਏ ਗਏ, ਜਿਨ੍ਹਾਂ ਵਿਚੋਂ ਹੁਸ਼ਿਆਰਪੁਰ ਜੁਡੀਸ਼ੀਅਲ ਕੋਰਟਾਂ ਦੇ 8 ਬੈਂਚ, ਸਬ ਡਿਵੀਜ਼ਨ ਦਸੂਹਾ ਵਿਖੇ 2 ਬੈਂਚ, ਮੁਕੇਰੀਆਂ ਵਿਖੇ 2, ਗੜ੍ਹਸ਼ੰਕਰ ਵਿਖੇ 2 ਬੈਂਚ ਅਤੇ ਰੈਵੀਨਿਊ ਕੋਰਟਾਂ ਦੇ 5 ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਦੌਰਾਨ 26,706 ਕੇਸਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿਚੋਂ 23,639 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਹੈ ਅਤੇ ਧਿਰਾਂ ਦੇ ਕੁੱਲ੍ਹ 160,27,18,22 ਰੁਪਏ ਦੇ ਐਵਾਰਡ ਪਾਸ ਕੀਤੇ ਗਏ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਘਟਨਾ! ਸੰਘਣੀ ਆਬਾਦੀ ਵਾਲੇ ਬਾਜ਼ਾਰ 'ਚ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ
ਇਸ ਲੋਕ ਅਦਾਲਤ ਵਿਚ ਐੱਨ. ਆਈ. ਐਕਟ ਕੇਸਾਂ ਅਧੀਨ ਧਾਰਾ 138, ਲੰਬਿਤ ਅਤੇ ਪ੍ਰੀ- ਮੁਕੱਦਮੇਬਾਜ਼ੀ ਬੈਂਕ ਰਿਕਵਰੀ ਕੇਸ ਅਤੇ ਲੇਬਰ ਡਿਸਪਿਊਟ ਕੇਸ, ਮੋਟਰ ਐਕਸੀਡੈਂਟ ਕਲੇਮ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲ (ਗੈਰ-ਕੰਪਾਊਂਡੇਬਲ ਨੂੰ ਛੱਡ ਕੇ), ਵਿਆਹ ਸਬੰਧੀ ਵਿਵਾਦ, ਟ੍ਰੈਫਿਕ ਚਲਾਨ, ਰੈਵੀਨਿਊ ਕੇਸ ਅਤੇ ਹੋਰ ਸਿਵਲ ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਝਗੜੇ ਆਦਿ ਦੇ ਕੇਸ ਰੱਖੇ ਗਏ।
ਇਸ ਲੋਕ ਅਦਾਲਤ ਦੇ ਮੌਕੇ ’ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਕਰਮਚਾਰੀਆਂ ਅਤੇ ਪੈਰਾ ਲੀਗਲ ਵਾਲੰਟੀਅਰਾਂ ਵੱਲੋਂ ਟ੍ਰੈਫਿਕ ਚਲਾਨ ਭੁਗਤਣ ਆਏ ਹੋਏ ਵਿਅਕਤੀਆਂ ਲਈ ਸਪੈਸ਼ਲ ਹੈਲਪ ਡੈਸਕ ਲਗਾਏ ਗਏ, ਤਾਂ ਜੋ ਅਦਾਲਤਾਂ ਵਿਚ ਲੱਗੇ ਹੋਏ ਟ੍ਰੈਫਿਕ ਚਲਾਨ ਆਸਾਨੀ ਨਾਲ ਭੁਗਤਾਏ ਜਾ ਸਕਣ। ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਜਿੰਦਰ ਅੱਗਰਵਾਲ ਨੇ ਇਸ ਦੌਰਾਨ ਲੋਕ ਅਦਾਲਤ ਬੈਂਚਾਂ ਦਾ ਦੌਰਾ ਕੀਤਾ। ਇਸ ਲੋਕ ਅਦਾਲਤ ਨੂੰ ਵਧੀਆ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਆਪਣਾ ਪੂਰਾ ਸਹਿਯੋਗ ਦਿੱਤਾ ਗਿਆ।
ਇਹ ਵੀ ਪੜ੍ਹੋ: ਵੋਟਾਂ ਵਿਚਾਲੇ ਜਲੰਧਰ ਸ਼ਹਿਰ ਵਿਚ ਵੱਡਾ ਧਮਾਕਾ, ਇਕ ਦੀ ਮੌਤ
ਲੋਕ ਅਦਾਲਤ ਵਿਚ ਕਾਫੀ ਲੰਬੇ ਸਮੇਂ ਤੋਂ ਲੰਬਿਤ ਅਤੇ ਕਈ ਗੁੰਝਲਦਾਰ ਕੇਸ ਵੀ ਨਿਪਟਾਏ ਗਏ। ਇਨ੍ਹਾਂ ਵਿਚ ਇਕ ਸਿਵਲ ਅਪੀਲ ਮਹਿੰਦਰ ਕੌਰ ਅਤੇ ਇਕ ਹੋਰ ਬਨਾਮ ਕੁਲਵਿੰਦਰ ਸਿੰਘ ਅਤੇ ਹੋਰ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ, ਹੁਸ਼ਿਆਰਪੁਰ ਦੀ ਅਦਾਲਤ ਵਿਚ ਵਿਚਾਰ ਅਧੀਨ ਸੀ। ਅੱਜ ਦੀ ਰਾਸ਼ਟਰੀ ਲੋਕ ਅਦਾਲਤ ਵਿਚ ਲੋਕ ਅਦਾਲਤ ਬੈਂਚ ਨੰਬਰ 03 ਵਿਚ ਰਾਜ ਪਾਲ ਰਾਵਲ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਹੁਸ਼ਿਆਰਪੁਰ ਵੱਲੋਂ ਮਾਮਲੇ ਦਾ ਅੰਤਿਮ ਨਿਪਟਾਰਾ ਕਰ ਦਿੱਤਾ ਗਿਆ। ਸੀ. ਜੇ. ਐੱਮ-ਕਮ-ਸਕੱਤਰ ਨੀਰਜ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਲੋਕ ਅਦਾਲਤਾਂ ਵਿਚ ਕੇਸ ਲਗਾ ਕੇ ਵੱਧ ਤੋਂ ਵੱਧ ਲਾਭ ਲੈਣ, ਕਿਉਕਿ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਹੋਏ ਫੈਸਲੇ ਅੰਤਿਮ ਹੁੰਦੇ ਹਨ। ਲੋਕ ਅਦਾਲਤ ਵਿਚ ਹੋਏ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਅਤੇ ਇਸ ਨਾਲ ਦੋਵਾਂ ਧਿਰਾਂ ਵਿਚਕਾਰ ਪਿਆਰ ਵਧਦਾ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਜਾਰੀ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ
ਜਲੰਧਰ 'ਚ ਵੱਡੀ ਘਟਨਾ! ਸੰਘਣੀ ਆਬਾਦੀ ਵਾਲੇ ਬਾਜ਼ਾਰ 'ਚ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ
NEXT STORY