ਜਲੰਧਰ (ਮਹੇਸ਼)–ਪਰਾਗਪੁਰ ਚੌਕੀ ਦੇ ਬਾਹਰ ਪਰਾਗਪੁਰ ਜੀ. ਟੀ. ਰੋਡ 'ਤੇ ਲੱਗੇ ਹੋਏ ਪੁਲਸ ਦੇ ਨਾਕੇ 'ਤੇ ਪਰਾਗਪੁਰ ਚੌਕੀ ਦੀ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਸਮੇਤ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਚਿੱਟੇ ਰੰਗ ਦੀ ਮਹਿੰਦਰਾ ਬੋਲੈਰੋ ਗੱਡੀ ਨੰਬਰ ਪੀ. ਬੀ. 08 ਬੀ. ਐੱਨ-1820 ਵਿਚ ਸਵਾਰ ਸਨ ਅਤੇ ਲੁਧਿਆਣਾ ਵੱਲੋਂ ਆ ਰਹੇ ਸਨ। ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ਵਿਚੋਂ ਭਾਰੀ ਮਾਤਰਾ ਵਿਚ ਚੰਡੀਗੜ੍ਹ ਦੀ ਸ਼ਰਾਬ ਬਰਾਮਦ ਹੋਈ।
ਪਰਾਗਪੁਰ ਚੌਕੀ ਦੇ ਇੰਚਾਰਜ ਐੱਸ. ਆਈ. ਸੁਰਜੀਤ ਸਿੰਘ ਜੌੜਾ ਅਤੇ ਐਕਸਾਈਜ਼ ਦੇ ਸਰਕਲ ਜਲੰਧਰ ਕੈਂਟ ਦੇ ਇੰਚਾਰਜ ਸੁਸ਼ੀਲ ਸਿੰਘ ਦੀ ਅਗਵਾਈ ਵਿਚ ਫੜੇ ਗਏ ਨਾਜਾਇਜ਼ ਸ਼ਰਾਬ ਦੇ ਉਕਤ ਸਮੱਗਲਰਾਂ ਦੀ ਪਛਾਣ ਬਲਜਿੰਦਰ ਸਿੰਘ ਨਿਵਾਸੀ ਰਤਨ ਨਗਰ, ਗੁਲਾਬ ਦੇਵੀ ਰੋਡ ਜਲੰਧਰ ਅਤੇ ਸੰਜੀਵ ਕੁਮਾਰ ਨਿਵਾਸੀ ਗੌਤਮ ਨਗਰ ਬਸਤੀ ਬਾਵਾ ਖੇਲ ਜਲੰਧਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ
ਪੁਲਸ ਨੇ ਸ਼ਰਾਬ ਅਤੇ ਗੱਡੀ ਆਪਣੇ ਕਬਜ਼ੇ ਵਿਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਥਾਣਾ ਜਲੰਧਰ ਕੈਂਟ ਵਿਚ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੂੰ ਕੱਲ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਉਹ ਇਸ ਗੈਰ-ਕਾਨੂੰਨੀ ਕੰਮ ਨੂੰ ਕਦੋਂ ਤੋਂ ਅੰਜਾਮ ਦੇ ਰਹੇ ਸਨ। ਉਨ੍ਹਾਂ ਨਾਲ ਜੁੜੇ ਹੋਏ ਹੋਰ ਲੋਕਾਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ। ਬਲਜਿੰਦਰ ਸਿੰਘ ਅਤੇ ਸੰਜੀਵ ਕੁਮਾਰ ਦਾ ਪੁਰਾਣਾ ਕ੍ਰਿਮੀਨਲ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ
NEXT STORY