ਸੁਲਤਾਨਪੁਰਲੋਧੀ (ਅਸ਼ਵਨੀ)- ਸੁਲਤਾਨਪੁਰ ਲੋਧੀ ਆਮ ਆਦਮੀ ਪਾਰਟੀ ਦਾ ਹਲਕਾ ਸੁਲਤਾਨਪੁਰ ਲੋਧੀ 'ਚ ਰੋਜ਼ਾਨਾ ਕਾਫ਼ਲਾ ਵੱਧਦਾ ਹੀ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਡੇਰਾ ਸੈਦਾਂ ਵਿਖੇ 25 ਦੇ ਕਰੀਬ ਪਰਿਵਾਰਾਂ ਨੇ ਪਰਵਿੰਦਰ ਸਿੰਘ ਹਾਂਡਾ ਲਾਲੀ ਗਿੱਲਾ ਦੀ ਪ੍ਰੇਰਣਾ ਸਦਕਾ ਵੱਖ-ਵੱਖਾ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਦਾ ਸੁਆਗਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਗਿਆ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਆਈ ਉਸ ਦਿਨ ਤੋਂ ਹੀ ਪੰਜਾਬ ਤਰੱਕੀ ਦੀਆਂ ਰਾਹਾਂ 'ਤੇ ਚੱਲ ਰਿਹਾ ਹੈ ਅਤੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਮੁਹੱਲਾ ਕਲੀਨਿਕ, ਆਧੁਨਿਕ ਸੁਵਿਧਾ ਨਾਲ ਲੈਸ ਸਕੂਲ ਅਤੇ ਸ਼ਹਿਰਾਂ ਦੀ ਤਰਜ ਤੇ ਪਿੰਡਾਂ ਦਾ ਵੀ ਸਰਬ ਪੱਖੀ ਵਿਕਾਸ ਹੋ ਰਿਹਾ ਹੈ । ਜਿਸ ਕਾਰਨ ਹੀ ਵੱਡੀ ਗਿਣਤੀ ਚ ਆਮ ਆਦਮੀ ਪਾਰਟੀ ਦੇ ਨਾਲ ਲੋਕ ਜੁੜ ਰਹੇ ਹਨ। ਉਹਨਾਂ ਨੇ ਕਿਹਾ ਕਿ ਸਾਡਾ ਮੁੱਖ ਆ ਉਹ ਦੇਸ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਜੋ ਵਾਅਦਾ ਅਸੀਂ ਆਮ ਜਨਤਾ ਦੇ ਨਾਲ ਚੋਣਾਂ ਦੌਰਾਨ ਕੀਤਾ ਸੀ । ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਖੇਡਾਂ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
ਇਸ ਮੌਕੇ ਉਨ੍ਹਾਂ ਵੱਲੋਂ ਜਸਪਾਲ ਸਿੰਘ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਮੈਂਬਰ ਸਾਬਕਾ ਬਲਜਿੰਦਰ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ, ਅਜੀਤ ਸਿੰਘ , ਬਿੰਦਰ ਸਿੰਘ, ਕਸ਼ਮੀਰ ਸਿੰਘ ,ਬਲਵਿੰਦਰ ਸਿੰਘ, ਨਵਨੀਤ ਸਿੰਘ, ਵਿਪਨਪ੍ਰੀਤ ਸਿੰਘ, ਰਾਮ ਸਿੰਘ ਕਲਸੀ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਸੁਖਵੰਤ ਸਿੰਘ,ਧਰਮਿੰਦਰ ਸਿੰਘ ,ਭੁਪਿੰਦਰ ਸਿੰਘ, ਬਲਦੇਵ ਸਿੰਘ, ਪਲਵਿੰਦਰ ਕੌਰ ਮੈਬਰ, ਬਲਜਿੰਦਰ ਕੌਰ, ਗੁਰਬਖਸ਼ ਕੌਰ, ਜਸਬੀਰ ਕੌਰ, ਲਖਵਿੰਦਰ ਕੌਰ, ਕੁਲਵੰਤ ਕੌਰ ,ਜਸਵਿੰਦਰ ਕੌਰ,ਬਲਵਿੰਦਰ ਸਿੰਘ, ਸੁਖਪਾਲ ਸਿੰਘ ਆਦਿ ਨੂੰ ਪਾਰਟੀ ਦਾ ਚਿੰਨ ਭੇਟ ਕਰਕੇ ਆਮ ਆਦਮੀ ਪਾਰਟੀ ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਲਵਪ੍ਰੀਤ ਸਿੰਘ ਪੀਏ, ਦਿਲਬਾਗ਼ ਸਿੰਘ ਬਲਾਕ ਪ੍ਰਧਾਨ, ਸੀਨੀਅਰ ਆਗੂ ਪਰਵਿੰਦਰ ਸਿੰਘ ਹਾਂਡਾ, ਲਾਲੀ ਗਿੱਲਾਂ, ਜਤਿੰਦਰ ਸਿੰਘ ਵੜੈਚ ਪੰਚ, ਪੰਚ ਮਨਦੀਪ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਚੱਬੇਵਾਲ ਤੋਂ 'ਆਪ' ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੇ ਭਰਿਆ ਨਾਮਜ਼ਦਗੀ ਪੱਤਰ
NEXT STORY