ਸੁਲਤਾਨਪੁਰ ਲੋਧੀ (ਧੰਜੂ)-ਪਿੰਡ ਨੂਰੋਵਾਲ ਵਿਖੇ ਮਹਿੰਗਾ ਸਿੰਘ ਦੀ ਅਗਵਾਈ ਹੇਠ 25 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ 'ਆਪ' ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਰਜੁਨ ਐਵਾਰਡੀ ਨੇ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਗੱਲਬਾਤ ਕਰਦਿਆਂ ਸੱਜਣ ਸਿੰਘ ਚੀਮਾ ਨੇ ਆਖਿਆ ਕਿ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਲੋਕ ਬਹੁਤ ਹੀ ਸੂਝਵਾਨ ਹਨ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੋ ਰਹੇ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਆਖਿਆ ਕਿ ਪੰਜਾਬ ’ਚ ਸਿਹਤ ਅਤੇ ਸਿੱਖਿਆ ਦੇ ਕੰਮਾਂ ਵਿਚ ਬਹੁਤ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬਹੁਤ ਬਦਲਾਅ ਆਇਆ ਹੈ ਅਤੇ ਪਹਿਲਾਂ ਨਾਲੋਂ ਵਿਦਿਆਰਥੀਆਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਸਕੂਲ ਦੀਆਂ ਇਮਾਰਤਾਂ ਲਈ ਪੰਜਾਬ ਸਰਕਾਰ ਵੱਲੋਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਸਰਕਾਰੀ ਸਕੂਲਾਂ ਦੀ ਦਿੱਸ ਬਦਲ ਗਈ ਹੈ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ
ਚੀਮਾ ਨੇ ਆਖਿਆ ਕਿ ਪੰਜਾਬ ਵਿਚ 'ਆਪ' ਦੀ ਸਰਕਾਰ ਬਣਨ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਮਿਲਿਆ ਹੈ। ਲੋਕਾਂ ਦੀ ਸਿਹਤ ਸਹੂਲਤ ਨੂੰ ਮੱਦੇਨਜ਼ਰ ਰੱਖਦੇ ਹੋਏ ਪਿੰਡਾਂ ਅਤੇ ਸ਼ਹਿਰਾਂ ਵਿਚ ਮੁਹੱਲਾ ਕਲੀਨਿਕ ਖੋਲ੍ਹੇ ਗਏ। ਲੋਕਾਂ ਨੂੰ ਕਚਹਿਰੀ ਦੇ ਕੰਮਾਂ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਪਿੰਡਾਂ ਵਿਚ 'ਸਰਕਾਰ ਆਪ ਦੇ ਦੁਆਰ' ਤਹਿਤ ਕੈਂਪ ਲਗਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਸਾਰਾ ਦਿਨ ਦਫ਼ਤਰਾਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪੈ ਰਿਹਾ ਅਤੇ ਆਪਣੇ ਕੰਮ ਕੁਝ ਸਮੇਂ ਵਿਚ ਕਰਵਾ ਲੈਂਦੇ ਹਨ। ਉਨ੍ਹਾਂ ਸੱਜਣ ਸਿੰਘ ਚੀਮਾ, ਸਾਬਕਾ ਸਰਪੰਚ ਬਖ਼ਸ਼ੀਸ਼ ਸਿੰਘ ਤਲਵੰਡੀ ਚੌਧਰੀਆਂ, ਡਾ. ਬਲਵਿੰਦਰ ਥਿੰਦ ਅਤੇ ਹੋਰ ਆਗੂਆਂ ਨੂੰ ਸਿਰਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਮੰਗਲ ਸਿੰਘ, ਅਜੀਤ ਸਿੰਘ, ਰਾਜਾ, ਅਮਰਜੀਤ ਸਿੰਘ, ਅਮਨ, ਲਾਲੀ ਅਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਜਾਣੋ ਅੱਜ ਦੀਆਂ 10 ਮੁੱਖ ਖਬਰਾਂ
NEXT STORY