ਜਲੰਧਰ(ਮਹੇਸ਼)—ਥਾਣਾ ਨੰ 7 ਅਧੀਨ ਆਉਂਦੇ ਇਲਾਕੇ 66 ਫੁੱਟੀ ਰੋਡ 'ਤੇ ਕਿਊਰੋ ਮਾਲ ਦੇ ਕੋਲ ਆਪਣੇ ਪੇਕੇ ਘਰ ਰਹਿੰਦੀ 25 ਸਾਲਾ ਵਿਆਹੁਤਾ ਨੇ ਅੱਜ ਸਵੇਰੇ 11 ਵਜੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਸਮੇਂ ਉਹ ਘਰ ਵਿਚ ਇਕੱਲੀ ਸੀ। ਮੂਲ ਰੂਪ ਵਿਚ ਯੂ. ਪੀ. ਦੀ ਰਹਿਣ ਵਾਲੀ ਮ੍ਰਿਤਕਾ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਘਰ ਆ ਕੇ ਵੇਖਿਆ ਤਾਂ ਰੀਨਾ ਦੀ ਲਾਸ਼ ਛੱਤ ਨਾਲ ਲਟਕ ਰਹੀ ਸੀ। ਮੌਕੇ 'ਤੇ ਪਹੁੰਚੀ ਥਾਣਾ ਨੰ. 7 ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ। ਇੰਚਾਰਜ ਇੰਸਪੈਕਟਰ ਨਵੀਨ ਪਾਲ ਨੇ ਦੱਸਿਆ ਕਿ ਮ੍ਰਿਤਕਾ ਰੀਨਾ ਦੇ ਪਿਤਾ ਨੇ ਦੱਸਿਆ ਕਿ ਉਸਨੇ ਆਪਣੀ ਬੇਟੀ ਦਾ ਵਿਆਹ ਤਿੰਨ ਸਾਲ ਪਹਿਲਾਂ ਕੀਤਾ ਸੀ। ਪਤੀ ਨਾਲ ਨਾ ਬਣਨ ਕਾਰਨ ਉਹ ਉਨ੍ਹਾਂ ਕੋਲ ਆ ਗਈ ਹੈ ਅਤੇ ਦੋ ਸਾਲ ਤੋਂ ਪੇਕੇ ਘਰ ਵਿਚ ਹੀ ਰਹਿ ਰਹੀ ਸੀ ਅਤੇ ਪ੍ਰੇਸ਼ਾਨ ਰਹਿੰਦੀ ਸੀ। ਪੁਲਸ ਨੇ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।
10 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ 'ਚ ਵਿਜਲੈਂਸ ਅਧਿਕਾਰੀ ਗ੍ਰਿਫਤਾਰ
NEXT STORY