ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਅੱਜ ਤਡ਼ਕੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸੀਮਾ ’ਤੇ ਪੈਂਦੇ ਪਿੰਡ ਗਰਾ ਮੋਡ਼ਾ ਵਿਖੇ ਇਕ ਨਿੱਜੀ ਕੰਪਨੀ ਦੀ ਬੱਸ 100 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਕਾਰਨ 27 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਦਕਿ 8 ਸਵਾਰੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਅਾਂ ਥਾਣਾ ਸਵਾਰਘਾਟ ਦੇ ਐੱਸ. ਐੱਚ. ਓ. ਰਜਿੰਦਰ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਇਕ ਨਿੱਜੀ ਕੰਪਨੀ ਦੀ ਬੱਸ ਮਨਾਲੀ (ਹਿ. ਪ੍ਰ) ਤੋਂ 42 ਸਵਾਰੀਆਂ ਲੈ ਕੇ ਚੰਡੀਗਡ਼੍ਹ ਜਾ ਰਹੀ ਸੀ ਕਿ ਜਦੋਂ ਇਹ ਪੰਜਾਬ ਦੀ ਸੀਮਾ ਨਜ਼ਦੀਕ ਹਿਮਾਚਲ ਪ੍ਰਦੇਸ਼ ਦੇ ਪਿੰਡ ਗਰਾ ਮੋਡ਼ਾਂ ਦੇ ਨਜ਼ਦੀਕ ਪਹੁੰਚੀ ਤਾਂ ਅਚਾਨਕ ਬੱਸ ਮੋਡ਼ ਤੋਂ ਸਿੱਧੀ 100 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਸੂਚਨਾ ਮਿਲਣ ਤੋਂ ਬਾਅਦ ਸਵਾਰਘਾਟ ਤੋਂ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਬਡ਼ੀ ਮੁਸ਼ਕਲ ਨਾਲ ਬੱਸ ’ਚੋਂ ਸਵਾਰੀਆਂ ਨੂੰ ਬਾਹਰ ਕੱਢਿਆ।
24 ਘੰਟੇ ’ਚ ਪਈ 62 ਐੱਮ. ਐੱਮ. ਬਾਰਸ਼, ਕੱਲ ਤਕ ਜਾਰੀ ਰਹਿਣ ਦੀ ਸੰਭਾਵਨਾ
NEXT STORY