ਜਲੰਧਰ, (ਮਹੇਸ਼)— ਜੰਡਿਆਲਾ 'ਚ ਸ਼ੱਕੀ ਹਾਲਾਤ 'ਚ 29 ਸਾਲ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਪਛਾਣ ਬਲਬੀਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਬੰਡਾਲਾ ਵਜੋਂ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਜੰਡਿਆਲਾ ਪੁਲਸ ਚੌਕੀ ਦੇ ਹੈੱਡ ਕਾਂਸਟੇਬਲ ਵਿਜੇ ਕੁਮਾਰ ਨੇ ਦੱਸਿਆ ਕਿ ਜੰਡਿਆਲਾ-ਬੁੰਡਾਲਾ ਰੋਡ 'ਤੇ ਬਲਬੀਰ ਸਿੰਘ ਬੇਸੁੱਧ ਹਾਲਤ ਵਿਚ ਸੜਕ ਕੰਢੇ ਪਿਆ ਸੀ, ਲੋਕਾਂ ਨੇ ਦੇਖਿਆ ਜਿਸ ਨੂੰ ਸਰਕਾਰੀ ਹਸਪਤਾਲ ਜੰਡਿਆਲਾ ਪਹੁੰਚਾ ਦਿੱਤਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਆਈ. ਓ. ਵਿਜੇ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਬਲਬੀਰ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਪੁਲਸ ਦੇ ਮੁਤਾਬਕ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਹੀ ਹੋਵੇਗਾ।
ਸਬਜ਼ੀ ਖਰੀਦਣ ਆਈ ਔਰਤ ਦੀ ਚੇਨ ਝਪਟੀ
NEXT STORY