ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਭੁਲਾਣਾ ਇਲਾਕੇ ਵਿਚ ਸੁਨਿਆਰੇ ਨੂੰ ਲੁੱਟ ਦਾ ਸ਼ਿਕਾਰ ਬਣਾਉਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਲੁੱਟ ਦਾ ਸਾਮਾਨ, ਸਕੂਟਰ, ਅਪਰਾਧ ਦੌਰਾਨ ਵਰਤਿਆ ਗਿਆ ਤੇਜ਼ਧਾਰ ਦਾਤਰ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਗੌਰਵ ਤੂਰਾ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਪ੍ਰਭਜੋਤ ਸਿੰਘ ਵਿਰਕ ਅਤੇ ਡੀ. ਐੱਸ. ਪੀ. (ਸਬ ਡਿਵੀਜ਼ਨ) ਦੀਪ ਕਰਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਦਰ ਕਪੂਰਥਲਾ ਅਤੇ ਭੁਲਾਣਾ ਪੁਲਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਦਵਿੰਦਰ ਪਾਲ ਤੋਂ ਆਰ. ਸੀ. ਐੱਫ਼. ਨੇੜੇ ਹੋਈ ਲੁੱਟ ਬਾਰੇ ਸਾਂਝੀ ਰਿਪੋਰਟ ਪ੍ਰਾਪਤ ਹੋਈ ਸੀ। ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਪੀੜਤ ਸੁਰਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਗਲੀ ਨੰਬਰ 5, ਗੁਲਜ਼ਾਰ ਨਗਰ, ਸੈਦੋ ਭੁਲਾਣਾ ਨੇ ਦੱਸਿਆ ਸੀ ਕਿ ਉਸਦੀ ਆਰ. ਸੀ. ਐੱਫ਼. ਦੇ ਗੇਟ ਨੰਬਰ 3 ਦੇ ਨੇੜੇ ਇੱਕ ਜਵੈਲਰ ਦੀ ਦੁਕਾਨ ਹੈ। ਆਮ ਵਾਂਗ ਉਹ ਆਪਣੀ ਦੁਕਾਨ ਬੰਦ ਕਰਕੇ ਆਪਣੇ ਸਕੂਟਰ ’ਤੇ ਆਪਣੇ ਘਰ ਜਾ ਰਿਹਾ ਸੀ।
ਇਹ ਵੀ ਪੜ੍ਹੋ: ਪਟਿਆਲਾ ਦੀ ਸੈਂਟਰਲ ਜੇਲ੍ਹ 'ਚ ਬੰਦ ਕੈਦੀ ਦੀ ਮੌਤ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
ਇਸ ਦੌਰਾਨ ਉਸ ਨੇ ਰਸਤੇ ਵਿਚ ਇਕ ਏ. ਟੀ. ਐੱਮ. ’ਤੇ ਰੁਕ ਕੇ 8000 ਰੁਪਏ ਦੀ ਨਕਦੀ ਕਢਵਾਈ। ਜਦੋਂ ਉਹ ਏ. ਟੀ. ਐੱਮ. ਤੋਂ ਬਾਹਰ ਆਇਆ ਤਾਂ ਬਾਹਰ 3 ਨੌਜਵਾਨ ਖੜ੍ਹੇ ਸਨ, ਜਿਨ੍ਹਾਂ ਦੇ ਹੱਥਾਂ ’ਚ 2 ਤੇਜ਼ਧਾਰ ਦਾਤਰ ਸਨ ਤੇ ਇੱਕ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਸੀ। ਨੌਜਵਾਨਾਂ ਵਿਚੋਂ ਇਕ ਨੇ ਸੁਰਜੀਤ ਸਿੰਘ ’ਤੇ ਹਮਲਾ ਕਰ ਦਿੱਤਾ ਅਤੇ ਸਕੂਟਰ ਅਤੇ 25000 ਰੁਪਏ ਦੀ ਨਕਦੀ ਖੋਹ ਲਈ ਅਤੇ ਕਪੂਰਥਲਾ ਵੱਲ ਫਰਾਰ ਹੋ ਗਏ।
ਡੀ. ਐੱਸ. ਪੀ. (ਸਬ ਡਿਵੀਜ਼ਨ) ਦੀਪ ਕਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਮਾਮਲੇ ਵਿਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ। ਜਿਸ ਤਹਿਤ ਚੌਕੀ ਭੁਲਾਣਾ ਪੁਲਿਸ ਦੇ ਇੰਚਾਰਜ ਨੇ ਉਪਰੋਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਵਿਚੋਂ ਜਸਕਰਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸੈਦੋ ਭੁਲਾਣਾ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਆਪਣੇ ਸਾਥੀਆਂ ਬਾਰੇ ਵੀ ਦੱਸਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਨਾਮ ਕਮਲਪ੍ਰੀਤ ਸਿੰਘ ਉਰਫ਼ ਬਿੱਲਾ ਪੁੱਤਰ ਬਲਬੀਰ ਸਿੰਘ ਵਾਸੀ ਬਰਿੰਦਪੁਰ ਅਤੇ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਪਾਲ ਸਿੰਘ ਵਾਸੀ ਭਾਨੋਲੰਗਾ, ਥਾਣਾ ਸਦਰ ਕਪੂਰਥਲਾ ਹਨ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ ਗੇਟ, ਐਡਵਾਈਜ਼ਰੀ ਜਾਰੀ
ਮੁਲਜ਼ਮਾਂ ਤੋਂ ਅਪਰਾਧ ਦੌਰਾਨ ਵਰਤਿਆ ਗਿਆ ਤੇਜ਼ਧਾਰ ਦਾਤਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ, ਨਾਲ ਹੀ ਪੀੜਤ ਤੋਂ ਲੁੱਟਿਆ ਗਿਆ ਸਕੂਟਰ ਅਤੇ ਲੁੱਟੀ ਗਈ ਰਕਮ ਵਿੱਚੋਂ 3000 ਰੁਪਏ ਦੀ ਨਕਦੀ ਅਤੇ ਦੁਕਾਨ ਦੀਆਂ ਚਾਬੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਕਤ ਵਿਅਕਤੀ ਦੀ ਰੇਕੀ ਕੀਤੀ ਸੀ ਅਤੇ ਫਿਰ ਘਟਨਾ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, ਇਕ ਦੀ ਮੌਤ
NEXT STORY