ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਦੀ ਪੁਲਸ ਨੇ ਉੱਤਰ ਪ੍ਰਦੇਸ਼ ਦੇ ਸਿਕੋਹਾਬਾਦ ਤੋਂ ਕੋਰੀਅਰ ਰਾਹੀਂ ਨਸ਼ੇ ਵਾਲੇ ਪਦਾਰਥਾਂ ਦੀ ਸਪਲਾਈ ਦਾ ਰੈਕੇਟ ਚਲਾ ਰਹੇ ਮੈਡੀਕਲ ਸਟੋਰ ਮਾਲਕ ਸਣੇ 3 ਵਿਅਕਤੀਆਂ ਨੂੰ ਕਾਬੂ ਕਰਕੇ 30,270 ਨਸ਼ੇ ਵਾਲੀਆਂ ਗੋਲ਼ੀਆਂ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਐੱਸ. ਐੱਸ. ਪੀ. ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਮੁਲਜ਼ਮ ਦਲੀਪ ਕੁਮਾਰ ਉਰਫ਼ ਦੀਪ ਵਾਸੀ ਬੰਗਾ ਨੂੰ ਪੁਲਸ ਥਾਣਾ ਸਿਟੀ ਬੰਗਾ ਨੇ 270 ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਡਾ. ਚੌਧਰੀ ਨੇ ਦੱਸਿਆ ਕਿ ਉਕਤ ਦੋਸ਼ੀ ਕੋਲੋਂ ਪੁੱਛਗਿੱਛ ਦੌਰਾਨ ਸੁਖਵਿੰਦਰ ਸਿੰਘ ਉਰਫ਼ ਬਿੰਦਾ ਵਾਸੀ ਪਿੰਡ ਲਕਸੀਹਾ ਥਾਣਾ ਮਾਹਿਲਪੁਰ ਜੋਕਿ ਨਸ਼ੇ ਦਾ ਧੰਦਾ ਕਰਦਾ ਹੈ ਅਤੇ ਈਸਾਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮੈਡੀਕਲ ਸਟੋਰ ਚਲਾਉਂਦਾ ਹੈ, ਨੂੰ ਰੇਡ ਕਰਕੇ 20 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।
ਉਕਤ ਦੋਸ਼ੀ ਦੀ ਤਫ਼ਤੀਸ਼ ਦੌਰਾਨ ਦੋਸ਼ੀ ਫਿਗਰ ਹੋਏ ਅੰਕਿਤ ਅਗਰਵਾਲ ਵਾਸੀ ਫਿਰੋਜ਼ਾਬਾਦ ਜ਼ਿਲ੍ਹਾ ਫਿਰੋਜ਼ਾਬਾਦ (ਯੂ.ਪੀ.) ਜੋਕਿ ਸਿਕੋਹਾਬਾਦ ਵਿਖੇ ਮੈਡੀਕਲ ਸਟੋਰ ਚਲਾਉਂਦਾ ਹੈ, ’ਚ ਛਾਪਾ ਮਾਰ ਕੇ ਨਸ਼ੇ ਵਾਲੀਆਂ ਦਵਾਈਆਂ ਵੱਜੋਂ ਵਰਤੀਆਂ ਜਾਣ ਵਾਲੀਆਂ 3 ਹਜ਼ਾਰ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਐੱਸ. ਐੱਸ. ਪੀ. ਡਾ. ਚੌਧਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਉੱਤਰ ਪ੍ਰਦੇਸ਼ ਤੋਂ ਕੋਰੀਅਰ ਰਾਹੀਂ ਨਸ਼ੇ ਵਾਲੀਆਂ ਗੋਲ਼ੀਆਂ ਪਹੁੰਚਾਉਂਦੇ ਸਨ ਅਤੇ ਬੈਂਕ ਐਂਟਰੀ ਤੋਂ ਪੈਸੇ ਲੈਂਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪੁਲਸ ਨੇ ਅੰਤਰਰਾਜੀ ਨਸ਼ਿਆਂ ਦੇ ਵਪਾਰ ਦੀ ਲੜੀ ਨੂੰ ਤੋੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਿਨ੍ਹਾਂ ਮਾਮਲਿਆਂ ਵਿਚ ਸਪਲਾਇਰ ਕਿਸੇ ਹੋਰ ਸੂਬੇ ਦਾ ਸੀ, ਉਸ ਦਾ ਨਾਂ ਪੁਲਸ ਕਾਰਵਾਈ ਵਿਚ ਸਾਹਮਣੇ ਆਇਆ ਸੀ ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਪਰ ਇਸ ਮਾਮਲੇ ਵਿਚ ਪੁਲਸ ਨੇ ਉੱਤਰ ਪ੍ਰਦੇਸ਼ ਵਿਚ ਨਸ਼ੇ ਵਾਲੀਆਂ ਗੋਲ਼ੀਆਂ ਸਪਲਾਈ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਧੁੰਦ ਕਾਰਨ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ, BSF ਦੇ ਲੈਫਟੀਨੈਂਟ ਕਰਨਲ ਦੀ ਦਰਦਨਾਕ ਮੌਤ
ਉਕਤ ਸਪਲਾਇਰ ਅੰਕਿਤ ਅਗਰਵਾਲ ਹੁਸ਼ਿਆਰਪੁਰ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਬਿੰਦਾ ਨੂੰ ਕੋਰੀਅਰ ਰਾਹੀਂ ਸਪਲਾਈ ਕਰਦਾ ਸੀ ਅਤੇ ਇਹ ਸਪਲਾਈ ਸੁਖਵਿੰਦਰ ਅੱਗੇ ਕਰਦਾ ਸੀ। ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਨ ਉਪਰੰਤ ਉਨ੍ਹਾਂ ਨੂੰ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਸਮੇਂ ਐੱਸ. ਪੀ. (ਇੰਵੈਸਟੀਗੇਸ਼ਨ) ਮੁਕੇਸ਼ ਸ਼ਰਮਾ, ਡੀ. ਐੱਸ. ਪੀ. ਪ੍ਰੇਮ ਕੁਮਾਰ, ਡੀ. ਐੱਸ. ਪੀ. ਸਰਵਣ ਸਿੰਘ ਬੱਲ ਅਤੇ ਐੱਸ. ਐੱਚ. ਓ. ਸੁਭਾਸ਼ ਚੰਦਰ ਹਾਜ਼ਰ ਸਨ।
ਇਹ ਵੀ ਪੜ੍ਹੋ : ਟ੍ਰੈਫਿਕ ’ਚ ਸੁਧਾਰ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਸਖ਼ਤ, ਜਾਰੀ ਕੀਤੇ ਇਹ ਹੁਕਮ
ਈਜ਼ੀ ਵੀਜ਼ਾ ਨੇ ਸਫ਼ਲ ਵੀਜ਼ਾ ਗਾਹਕਾਂ ਨਾਲ ਮਨਾਇਆ ਵੀਜ਼ਾ ਸਫ਼ਲਤਾ ਦਾ ਜਸ਼ਨ
NEXT STORY