ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਟਾਹਲੀ ਨੇੜਿਓਂ ਟਾਂਡਾ ਪੁਲਸ ਦੀ ਟੀਮ ਨੇ ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ.ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਲੋਕ ਰਾਮ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਦੋਸਤਾਂ ਨਾਲ ਵੱਡਾ ਹਾਦਸਾ, ਜਹਾਨੋਂ ਤੁਰ ਗਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ
ਉਨ੍ਹਾਂ ਦੱਸਿਆ ਕਿ ਕਿਸੇ ਖ਼ਾਸ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਨੀਸ਼ ਕੁਮਾਰ ਉਰਫ਼ ਮਨੀ ਪੁੱਤਰ ਦੇਵੀ ਦਿੱਤਾ, ਜਸਕਰਨ ਸਿੰਘ ਜੱਸੀ ਪੁੱਤਰ ਬਲਕਾਰ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਟਾਹਲੀ ਦੇ ਰੂਪ ਵਿਚ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀਸ਼ੁਦਾ ਦੋ ਮੋਟਰਸਾਈਕਲ ਬਰਾਮਦ ਹੋਏ ਹਨ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ ਸਾਹਮਣੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
NEXT STORY