ਹੁਸ਼ਿਆਰਪੁਰ (ਰਾਕੇਸ਼)-ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੇ ਨਿਰਦੇਸ਼ਾਂ ’ਤੇ ਸਰਬਜੀਤ ਸਿੰਘ ਐੱਸ. ਪੀ. ਜਾਂਚ ਅਤੇ ਅਮਰ ਨਾਥ ਡੀ. ਐੱਸ. ਪੀ. ਦੀ ਨਿਗਰਾਨੀ ਹੇਠ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਦੀਪਕ ਸ਼ਰਮਾ ਨੇ ਮੋਟਰਸਾਈਕਲ ਅਤੇ ਸਕੂਟਰ ਚੋਰੀ ਕਰਨ ਵਾਲੇ ਇਕ ਗਿਰੋਹ ਨੂੰ ਫੜਨ ਵਿਚ ਸਫ਼ਲਤਾ ਹਾਸਲ ਕੀਤੀ।
ਜਾਣਕਾਰੀ ਦਿੰਦੇ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਦੀਪਕ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਅਮਰਜੀਤ ਸਿੰਘ ਪੁਲਸ ਪਾਰਟੀ ਸਮੇਤ ਖੁੱਲਰ ਚੌਂਕ ਵਿਖੇ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਿਕੰਦਰ ਸਿੰਘ ਪੁੱਤਰ ਕੇਵਲ ਸਿੰਘ, ਪਵਨ ਕੁਮਾਰ ਉਰਫ਼ ਬੰਟੀ ਪੁੱਤਰ ਜਸਵੀਰ ਸਿੰਘ ਦੋਵੇਂ ਵਾਸੀ ਪਿੰਡ ਬਾਘਾ ਥਾਣਾ ਬੁੱਲ੍ਹੋਵਾਲ ਅਤੇ ਗਗਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲ ਮਰੂਫ਼ ਥਾਣਾ ਬੁੱਲ੍ਹੋਵਾਲ ਨੇ ਸਕੂਟਰ ਅਤੇ ਮੋਟਰਸਾਈਕਲ ਚੋਰੀ ਕਰਨ ਲਈ ਇਕ ਗਿਰੋਹ ਬਣਾਇਆ ਹੋਇਆ ਹੈ |
ਆਲੇ-ਦੁਆਲੇ ਦੇ ਇਲਾਕਿਆਂ ’ਚ ਮੋਟਰਸਾਈਕਲ ਅਤੇ ਸਕੂਟਰ ਚੋਰੀ ਕਰਕੇ ਭੋਲੇ-ਭਾਲੇ ਲੋਕਾਂ ਨੂੰ ਸਸਤੇ ਭਾਅ ’ਤੇ ਵੇਚ ਦਿੰਦੇ ਹਨ | ਅੱਜ ਵੀ ਦੁਸਹਿਰਾ ਗਰਾਊਂਡ ਵਿਚ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਖੜ੍ਹੇ ਹਨ। ਜੇਕਰ ਹੁਣੇ ਛਾਪਾ ਮਾਰਿਆ ਜਾਵੇ ਤਾਂ ਕਾਬੂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਦੋ ਦੀ ਮੌਤ
ਸੂਚਨਾ ਪੱਕੀ ਹੋਣ ’ਤੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਦੱਸੇ ਹੋਏ ਸਥਾਨ ’ਤੇ ਛਾਪਾ ਮਾਰ ਕੇ ਸਿਕੰਦਰ ਸਿੰਘ, ਪਵਨ ਕੁਮਾਰ ਅਤੇ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਚੋਰੀ ਦੇ ਮੋਟਰਸਾਈਕਲ ਸਪਲੈਂਡਰ ਮਾਰਕਾ ਬਰਾਮਦ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਚੋਰੀ ਕੀਤੇ ਮੋਟਰਸਾਈਕਲ ਅਤੇ ਸਕੂਟਰਾਂ ਦਾ ਪਤਾ ਲਗਾਇਆ ਜਾਵੇਗਾ |
ਇਹ ਵੀ ਪੜ੍ਹੋ: ਜਲੰਧਰ ਦਾ ਇਹ ਮਸ਼ਹੂਰ ਰੈਸਟੋਰੈਂਟ ਵਿਵਾਦਾਂ 'ਚ ਘਿਰਿਆ, ਡੋਸੇ 'ਚੋਂ ਨਿਕਲਿਆ ਕਾਕਰੋਚ, ਹੋਇਆ ਹੰਗਾਮਾ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਿਕਾਸ ਪ੍ਰਾਜੈਕਟਾਂ ’ਤੇ ਹੋ ਰਹੀਆਂ ਬੈਠਕਾਂ 'ਚ ਲਏ ਗਏ ਫ਼ੈਸਲੇ ਲਾਗੂ ਕਰਨ ’ਚ ਦੇਰੀ ਨਾ ਕੀਤੀ ਜਾਵੇ: ਬਲਕਾਰ ਸਿੰਘ
NEXT STORY