ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਬੀਤੇ ਦਿਨੀਂ ਕਪੂਰਥਲਾ ਦੇ ਕਾਂਜਲੀ ਮਾਰਗ ’ਤੇ ਹਾਈਕੋਰਟ ਦੇ ਸੀਨੀਅਰ ਐਡਵੋਕੇਟ ’ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ 3 ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਦਾ ਸਿਲਸਿਲਾ ਜਾਰੀ ਹੈ। ਉੱਥੇ ਹੀ ਮਾਮਲੇ ’ਚ ਸ਼ਾਮਲ 5 ਹੋਰ ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ। ਉੱਥੇ ਹੀ ਐੱਸ. ਐੱਸ. ਪੀ. ਕਪੂਰਥਲਾ ਦੇ ਹੁਕਮਾਂ ’ਤੇ ਇਸ ਪੂਰੇ ਮਾਮਲੇ ’ਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਤਲਾਸ਼ ’ਚ ਜੀ. ਓ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ’ਚ ਛਾਪੇਮਾਰੀ ਜਾਰੀ ਹੈ।
ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਵਿਕਰਮ ਆਨੰਦ ’ਤੇ ਦੀਵਾਲੀ ਦੀ ਰਾਤ ਕੁਝ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਾਤਿਲਾਨਾ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਸੀ। ਐਡਵੋਕੇਟ ਵਿਕਰਮ ਆਨੰਦ ਇਸ ਸਮੇਂ ਜਲੰਧਰ ਦੇ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ: ਟਰੇਨ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 62 ਟਰੇਨਾਂ 3 ਮਹੀਨਿਆਂ ਲਈ ਰੱਦ
ਇਸ ਪੂਰੇ ਮਾਮਲੇ ਨੂੰ ਲੈ ਕੇ ਇਲਾਕੇ ’ਚ ਫੈਲੀ ਦਹਿਸ਼ਤ ਨੂੰ ਦੇਖਦੇ ਹੋਏ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਨੇ ਇਸ ਮਾਮਲੇ ’ਚ ਸਖਤੀ ਨਾਲ ਐਕਸ਼ਨ ਲੈਂਦੇ ਹੋਏ ਪੂਰੇ ਜ਼ਿਲ੍ਹੇ ’ਚ ਜੀ. ਓ. ਰੈਂਕ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਸਨ, ਜਿਸ ਦੇ ਦੌਰਾਨ 3 ਮੁਲਜ਼ਮਾਂ ਲੱਕੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਰਘੁਬੀਰ ਸਿੰਘ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਦੱਸਿਆ ਜਾਂਦਾ ਹੈ ਕਿ ਗ੍ਰਿਫਤਾਰ ਤਿੰਨਾਂ ਮੁਲਜ਼ਮਾਂ ਨੇ ਪੁੱਛਗਿੱਛ ਦੇ ਦੌਰਾਨ ਕਈ ਸਨਸਨੀਖੇਜ ਖ਼ੁਲਾਸੇ ਕੀਤੇ ਹਨ, ਜਿਸ ਦੇ ਆਧਾਰ ’ਤੇ ਪੁਲਸ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ। ਜੇਕਰ ਪੁਲਸ ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ’ਚ ਇਸ ਮਾਮਲੇ ’ਚ ਸ਼ਾਮਲ 5 ਹੋਰ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਘੱਟ ਸੌਣ ਵਾਲਿਆਂ ਨੂੰ ਸ਼ੂਗਰ ਦਾ ਵਧੇਰੇ ਖ਼ਤਰਾ, ਸਰਵੇਖਣ ਦੌਰਾਨ ਸਾਹਮਣੇ ਆਏ ਹੈਰਾਨੀਜਨਕ ਅੰਕੜੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਰੂਪਨਗਰ ਵਿਖੇ ਸਕੂਲ ਦੇ ਸਾਹਮਣੇ ਵਾਪਰਿਆ ਸੜਕ ਹਾਦਸਾ, 4 ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ
NEXT STORY