ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ ਪੁਲਸ ਦੀ ਟੀਮ ਨੇ ਨਸ਼ੇ ਵਾਲੀਆਂ ਗੋਲ਼ੀਆਂ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਡਾ ਸਰਾਂ ਪੁਲਸ ਚੌਂਕੀ ਇੰਚਾਰਜ ਰਾਜਵਿੰਦਰ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ
ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਦੇਹਰੀਵਾਲ ਪਿੰਡ ਨੇੜੇ ਗਸ਼ਤ ਕਰ ਰਹੀ ਸੀ ਤਾਂ ਇਹ ਮੁਲਜ਼ਮ ਕਾਬੂ ਆਏ। ਉਨ੍ਹਾਂ ਦੱਸਿਆ ਕਿ 1004 ਨਸ਼ੇ ਵਾਲੀਆਂ ਗੋਲ਼ੀਆਂ ਸਣੇ ਕਾਬੂ ਆਏ ਮੋਟਰਸਾਈਕਲ ਸਵਾਰ ਮੁਲਜ਼ਮਾਂ ਦੀ ਪਛਾਣ ਸੰਨੀ ਅਤੇ ਮਨੀ ਦੋਵੇਂ ਪੁੱਤਰ ਸਤਪਾਲ ਸਿੰਘ ਵਾਸੀ ਮੁਹੱਲਾ ਸਲਾਮਤਪੁਰਾ ਕਪੂਰਥਲਾ ਅਤੇ ਰੱਜਤ ਮਸੀਹ ਪੁੱਤਰ ਪ੍ਰੇਮ ਮਸੀਹ ਵਾਸੀ ਬਹਿਰਾਮ ਸਰਿਸ਼ਤਾ (ਭੋਗਪੁਰ) ਜਲੰਧਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ, ਵਿਭਾਗ ਵੱਲੋਂ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਤਰੀ ਤੇ 'ਆਪ' ਆਗੂ ਜਦੋਂ ਵਪਾਰੀਆਂ ਨਾਲ ਛਾਪਿਆਂ ਸਬੰਧੀ ਕਰ ਰਹੇ ਸਨ ਮੀਟਿੰਗ, ਉਸੇ ਸਮੇਂ ਸ਼ਹਿਰ 'ਚ ਹੋਈ GST ਦੀ ਰੇਡ
NEXT STORY