ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਨਸ਼ਿਆਂ ਵਜੋਂ ਵਰਤੀਆਂ ਜਾਂਦੀਆਂ 20 ਨਸ਼ੀਲੀਆਂ ਗੋਲ਼ੀਆਂ ਅਤੇ ਛੇ ਨਸ਼ੀਲੇ ਟੀਕਿਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਨਵਾਂਸ਼ਹਿਰ ਵਿੱਚ ਤਾਇਨਾਤ ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਵਿੱਚ ਜਦੋਂ ਮੂਸਾਪੁਰ ਪੁਲੀ ਤੋਂ ਪਿੰਡ ਅਮਰਗੜ੍ਹ ਵੱਲ ਮੁੜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਨੂੰ ਆਉਂਦੇ ਵੇਖਿਆ।
ਇਹ ਵੀ ਪੜ੍ਹੋ: Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
ਪੁਲਸ ਪਾਰਟੀ ਨੂੰ ਵੇਖ ਕੇ ਉਹ ਘਬਰਾ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕਰਦਿਆਂ ਆਪਣੀ ਜੇਬ ਵਿੱਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਨਸ਼ਿਆਂ ਵਜੋਂ ਵਰਤੀਆਂ ਜਾਂਦੀਆਂ 20 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸੰਨੀ ਪੁੱਤਰ ਨੀਤਾ ਗਿਰੀ ਵਾਸੀ ਨਵੀਂ ਆਬਾਦੀ ਨਵਾਂਸ਼ਹਿਰ ਵਜੋਂ ਹੋਈ ਹੈ।
ਇਕ ਹੋਰ ਮਾਮਲੇ ਵਿੱਚ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਵਜੋਂ ਵਰਤੇ ਜਾਂਦੇ ਛੇ ਟੀਕਿਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਜਾਂਚ ਅਧਿਕਾਰੀ ਐੱਸ. ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੈਮਲ ਪੁੱਤਰ ਸੰਤੋਖ ਰਾਮ ਵਾਸੀ ਨਵਾਂਸ਼ਹਿਰ ਅਤੇ ਸੁਨੀਲ ਉਰਫ਼ ਹਰਜੋਤ ਪੁੱਤਰ ਰਮੇਸ਼ ਕੁਮਾਰ ਵਾਸੀ ਮੰਢਾਲੀ, ਥਾਣਾ ਬਹਿਰਾਮ, ਜੋਕਿ ਮੌਜੂਦਾ ਸਮੇਂ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ ਹੋਵੇਗਾ : ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
NEXT STORY