ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਗੁਪਤਾ, ਮੋਮੀ)- ਟਾਂਡਾ ਪੁਲਸ ਦੀਆਂ ਦੋ ਟੀਮਾਂ ਨੇ ਨਸ਼ੇ ਵਾਲੀਆਂ ਗੋਲ਼ੀਆਂ ਤੇ ਅਫ਼ੀਮ ਨਾਲ ਲਿੱਬੜੇ ਲਿਫ਼ਾਫ਼ੇ ਸਣੇ 3 ਵਿਅਕਤੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਸ ਚੌਂਕੀ ਇੰਚਾਰਜ ਬਸਤੀ ਬੋਹੜਾ ਰਾਜੇਸ਼ ਕੁਮਾਰ ਅਤੇ ਥਾਣੇਦਾਰ ਦਰਸ਼ਨ ਸਿੰਘ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ DC ਦਫ਼ਤਰ ’ਚ ਵਧੀ ਹਲਚਲ, ਮਲਾਈਦਾਰ ਸੀਟਾਂ 'ਤੇ ਤਾਇਨਾਤ ਮੁਲਾਜ਼ਮ ਸਹਿਮੇ
ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜਦੋਂ ਥਾਣੇਦਾਰ ਰਾਜੇਸ਼ ਕੁਮਾਰ ਦੀ ਟੀਮ ਬਸਤੀ ਬੋਹੜਾ ਰੜਾ ਵੱਲ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਧੁੱਸੀ ਬੰਨ੍ਹ ’ਤੇ ਪਿੰਡ ਟਾਹਲੀ ਵੱਲੋਂ ਆਉਂਦੇ ਸਮੇ ਕੁਲਵੰਤ ਸਿੰਘ ਉਰਫ਼ ਥਾਣੇਦਾਰ ਪੁੱਤਰ ਗੁਰਦੀਪ ਸਿੰਘ ਵਾਸੀ ਅਬਦੁੱਲਾਪੁਰ ਨੂੰ ਨਸ਼ੇ ਵਾਲੀਆਂ 304 ਗੋਲ਼ੀਆਂ ਸਣੇ ਗ੍ਰਿਫ਼ਤਾਰ ਕਰਕੇ ਜਦੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਇਹ ਗੋਲ਼ੀਆਂ ਹਰਪਿੰਦਰ ਸਿੰਘ ਪਿੰਦਰ ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰਬਰ 4 ਮਿਆਣੀ ਕੋਲੋਂ ਲੈ ਕੇ ਆਇਆ ਹੈ। ਉਸ ਤੋਂ ਬਾਅਦ ਪੁਲਸ ਨੇ ਪਿੰਦਰ ਨੂੰ ਵੀ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਵਿਜੀਲੈਂਸ ਖੋਲ੍ਹੇਗੀ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੀਆਂ ਪਰਤਾਂ, ਹਸਪਤਾਲ ਨਾਲ ਹੋਈ ਸੀ 50 ਲੱਖ ਦੀ ਡੀਲ!
ਉਧਰ ਪਿੰਡ ਸਹਿਬਾਜ਼ਪੁਰ ਰੋਡ ’ਤੇ ਗਸ਼ਤ ਦੌਰਾਨ ਇਕ ਮੋਟਰ ਨੇੜੇ ਥਾਣੇਦਾਰ ਦਰਸ਼ਨ ਸਿੰਘ ਦੀ ਟੀਮ ਨੇ ਗੁਰਲਾਲ ਸਿੰਘ ਲਾਲੀ ਪੁੱਤਰ ਗੁਰਦੀਪ ਸਿੰਘ ਵਾਸੀ ਕਲੋਟੀ ਨਗਰ ਟਾਂਡਾ ਨੂੰ ਅਫ਼ੀਮ ਨਾਲ ਲਿਬੜੇ ਲਿਫ਼ਾਫ਼ੇ ਸਣੇ ਕਾਬੂ ਕੀਤਾ ਹੈ। ਪੁਲਸ ਟੀਮ ਵੇਖ ਕੇ ਉਕਤ ਮੁਲਜ਼ਮ ਨੇ ਮੋਮੀ ਲਿਫ਼ਾਫ਼ੇ ਵਿਚੋਂ ਕਾਲੇ ਰੰਗ ਦੀ ਗੋਲ਼ੀ ਕੱਢ ਕੇ ਮੂੰਹ ਵਿਚ ਪਾ ਲਈ। ਪੁਲਸ ਨੇ ਅਫ਼ੀਮ ਨਾਲ ਲਿੱਬੜੇ ਲਿਫ਼ਾਫ਼ੇ ਨੂੰ ਕਬਜ਼ੇ ਵਿਚ ਲੈ ਕੇ ਜਨਤਕ ਥਾਂ ’ਤੇ ਸਰੇਆਮ ਨਸ਼ਾ ਕਰਨ ਵਾਲੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਕਤ ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: MLA ਰਮਨ ਅਰੋੜਾ 'ਤੇ ਐਕਸ਼ਨ ਮਗਰੋਂ ਹੋਰ ਵਿਧਾਇਕ ਤੇ ਨੇਤਾ ਵੀ ਸਰਕਾਰ ਦੀ ਰਾਡਾਰ ’ਤੇ, ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
MLA ਰਮਨ ਅਰੋੜਾ 5 ਦਿਨਾਂ ਦੇ ਰਿਮਾਂਡ 'ਤੇ ਅਤੇ ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਜਾਣੋ ਅੱਜ ਦੀਆਂ ਟੌਪ-10 ਖਬਰਾਂ
NEXT STORY