ਢਿੱਲਵਾਂ (ਜਗਜੀਤ)-ਢਿੱਲਵਾਂ ਪੁਲਸ ਨੇ 700 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਅਤੇ ਇਕ ਨਾਬਾਲਗ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਢਿੱਲਵਾਂ ਵਿਖੇ ਜਾਣਕਾਰੀ ਦਿੰਦੇ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਮੁਖੀ ਢਿੱਲਵਾਂ ਇੰਸ. ਰਮਨਦੀਪ ਕੁਮਾਰ ਦੀ ਅਗਵਾਈ ਹੇਠ ਢਿੱਲਵਾਂ ਪੁਲਸ ਵੱਲੋਂ ਏ. ਐੱਸ. ਆਈ. ਪਰਮਜੀਤ ਕੁਮਾਰ ਵੱਲੋਂ ਹਾਈਟੈੱਕ ਨਾਕਾ ਜੀ. ਟੀ. ਰੋਡ ਢਿੱਲਵਾਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਕਿ ਅੰਮ੍ਰਿਤਸਰ ਵਾਲੇ ਪਾਸੇ ਤੋਂ ਆ ਰਹੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਪੰਜਾਬ ਦੇ 'ਮੌਸਮ' ਸਬੰਧੀ ਵੱਡੀ Update, ਕਿਤੇ ਘੁੰਮਣ ਨਿਕਲਣਾ ਹੈ ਤਾਂ ਪੜ੍ਹ ਲਓ ਅਗਲੇ ਦਿਨਾਂ ਦਾ Alert
ਇਸ ਦੌਰਾਨ ਇਕ ਹੁੰਡਾਈ ਵਰਨਾ ਚਿੱਟੇ ਰੰਗ ਦੀ ਕਾਰ ਨੰਬਰ ਪੀ. ਬੀ. 29 ਐੱਮ. 3756 ਜਿਸ ਵਿੱਚ ਤਿੰਨ ਨੌਜਵਾਨ ਸਵਾਰ ਸਨ, ਦੀ ਚੈਕਿੰਗ ਕੀਤੀ ਗਈ ਤਾਂ ਗੁਰਤੇਜ ਸਿੰਘ ਉਰਫ਼ ਗੁਰੀ ਪੁੱਤਰ ਸੁਰਿੰਦਰ ਸਿੰਘ ਵਾਸੀ ਹਾਊਸ ਨੰਬਰ 349 ਮੁਹੱਲਾ ਬਾਈ ਹਿੰਮਤ ਸਿੰਘ ਨਗਰ ਥਾਣਾ ਦੁਗਰੀ ਜ਼ਿਲ੍ਹਾ ਲੁਧਿਆਣਾ, ਉਂਕਾਰ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਕੋਟ ਬਾਦਲ ਖਾਂ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ ਅਤੇ ਇਕ ਨਾਬਾਲਗ ਪਾਸੋਂ 700 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਥਾਣਾ ਢਿੱਲਵਾਂ ਵਿਖੇ ਮੁਕੱਦਮਾ ਦਰਜ ਕਰਕੇ ਉਕਤ ਤਿੰਨਾਂ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਡੀ. ਐੱਸ. ਪੀ. ਕਰਨੈਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਿਮਾਂਡ ਦੌਰਾਨ ਦੋਸ਼ੀਆਂ ਪਾਸੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਬੰਦ ਦੌਰਾਨ ਸੁਲਤਾਨਪੁਰ ਲੋਧੀ ਦੇ ਸਾਰੇ ਬਾਜ਼ਾਰ ਰਹੇ ਬੰਦ, ਸੜਕਾਂ 'ਤੇ ਛਾਇਆ ਰਿਹਾ ਸੰਨਾਟਾ
NEXT STORY