ਕਪੂਰਥਲਾ (ਭੂਸ਼ਣ, ਮਹਾਜਨ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਭਾਰੀ ਮਾਤਰਾ ’ਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ, ਐੱਸ. ਪੀ. (ਡੀ) ਸਰਬਜੀਤ ਰਾਏ, ਡੀ. ਐੱਸ. ਪੀ. (ਡੀ) ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਸੀ. ਆਈ. ਏ. ਸਟਾਫ਼ ਨੇ ਪੁਲਸ ਪਾਰਟੀ ਨਾਲ ਕਾਂਜਲੀ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਦੂਜੇ ਪਾਸਿਓਂ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਪੁੱਛਗਿੱਛ ਕਰਨ ’ਤੇ ਉਨ੍ਹਾਂ ਆਪਣੇ ਨਾਂ ਜਰਮਨਦੀਪ ਸਿੰਘ ਪੁੱਤਰ ਕੁਲਵੀਰ ਸਿੰਘ ਵਾਸੀ ਝੱਲ ਠੀਕਰੀਵਾਲ ਕਪੂਰਥਲਾ ਅਤੇ ਰਾਹੁਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਖੀਰਾਂਵਾਲੀ ਦੱਸਿਆ। ਦੋਵਾਂ ਨੌਜਵਾਨਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਕੁੱਲ੍ਹ 75 ਗ੍ਰਾਮ ਹੈਰੋਇਨ ਅਤੇ ਇਕ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਬਰਾਮਦ ਹੋਇਆ।
ਇਹ ਵੀ ਪੜ੍ਹੋ : ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਟਰੱਕ ਨੇ ਦਰੜਿਆ ਭਾਰਤੀ ਫ਼ੌਜ ਦਾ ਸਾਬਕਾ ਆਨਰੇਰੀ ਕੈਪਟਨ
ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਸੀ. ਆਈ. ਏ. ਸਟਾਫ਼ ਦੀ ਪੁਲਸ ਪਾਰਟੀ ਵੱਲੋਂ ਕਾਂਜਲੀ ਵੇਈਂ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਕੁਲਵੰਤ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਪਿੰਡ ਬੂਟ, ਥਾਣਾ ਸੁਭਾਨਪੁਰ ਕਪੂਰਥਲਾ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਤਿੰਨਾਂ ਮੁਲਜ਼ਮਾਂ ਜਰਮਨਦੀਪ ਸਿੰਘ, ਰਾਹੁਲ ਸਿੰਘ ਅਤੇ ਕੁਲਵੰਤ ਸਿੰਘ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਬਦਲਣ ਲੱਗਾ ਪੰਜਾਬ ਦਾ ਮੌਸਮ, ਅਗਲੇ 5 ਦਿਨਾਂ ਲਈ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ ਜਾਣ ਦੇ ਸੁਫ਼ਨੇ ਟੁੱਟੇ, ਨਹੀਂ ਪਤਾ ਸੀ ਹੋਵੇਗਾ ਇਹ ਕੁੱਝ
NEXT STORY