ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਵੱਖ-ਵੱਖ ਮਾਮਲਿਆਂ ਵਿੱਚ 10 ਗ੍ਰਾਮ ਹੈਰੋਇਨ ਅਤੇ ਨਸ਼ਿਆਂ ਵਜੋਂ ਇਸਤੇਮਾਲ ਹੋਣ ਵਾਲਿਆਂ 34 ਨਸ਼ੀਲੀਆਂ ਗੋਲ਼ੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਬਲਾਚੌਰ ਵਿੱਚ ਤਾਇਨਾਤ ਏ. ਐੱਸ. ਆਈ. ਲਖਵੀਰ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਭਾਲ ਵਿੱਚ ਥਾਣਾ ਸਿਟੀ ਬਲਾਚੌਰ ਤੋਂ ਨਿਕਲ ਕੇ ਬਲਾਚੌਰ ਬਾਈਪਾਸ ਨੇੜੇ ਸਥਿਤ ਇਕ ਧਾਰਮਿਕ ਸਥਾਨ ਨੇੜੇ ਪਹੁੰਚੀ ਤਾਂ ਸਾਹਮਣੇ ਨਹਿਰ ਦੇ ਕੰਢੇ ਇਕ ਵਿਅਕਤੀ ਨੂੰ ਖੜ੍ਹਾ ਵੇਖਿਆ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੀ ਜੇਬ ਵਿੱਚੋਂ ਇਕ ਭਾਰੀ ਪਲਾਸਟਿਕ ਦਾ ਲਿਫ਼ਾਫ਼ਾ ਘਾਹ ਵਿੱਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਰੂਸ 'ਚ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਨੂੰ ਲੈ ਕੇ ਸੰਤ ਸੀਚੇਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ
ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਲਿਫ਼ਾਫ਼ੇ ਦੀ ਤਲਾਸ਼ੀ ਲੈਣ 'ਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ 34 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਹਿਮਾਂਸ਼ੂ ਪੁੱਤਰ ਸੁਖਦੇਵ ਸਿੰਘ ਵਾਸੀ ਬਲਾਚੌਰ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿੱਚ ਬਲਾਚੌਰ ਪੁਲਸ ਨੇ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਅਤੇ ਇਲੈਕਟ੍ਰਾਨਿਕ ਤੋਲਣ ਵਾਲੇ ਕੰਡੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਵੇਸ਼ ਬੈਂਸ ਉਰਫ਼ ਪੱਪੀ ਪੁੱਤਰ ਧਰਮਵੀਰ ਬੈਂਸ ਵਾਸੀ ਬਲਾਚੌਰ ਅਤੇ ਮੋਹਿਤ ਬੈਂਸ ਪੁੱਤਰ ਕਾਲਾ ਵਾਸੀ ਬਲਾਚੌਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਉਪਰੋਕਤ ਦੋਵਾਂ ਮਾਮਲਿਆਂ ਵਿੱਚ ਸਬੰਧਤ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Instagram ਦੀ ਐਡ ਨੇ ਕੁੜੀ ਨੂੰ ਪਾਇਆ ਭੜਥੂ! ਵੇਖਣ ਲੱਗੀ ਕੈਨੇਡਾ ਦੇ ਸੁਫ਼ਨੇ, ਫਿਰ ਹੋਇਆ ਉਹ ਜੋ ਸੋਚਿਆ ਨਾ ਸੀ
ਕਈ ਮਹੀਨਿਆਂ ਦੀ ਸੁਸਤੀ ਮਗਰੋਂ ਜਲੰਧਰ ਨਿਗਮ ਦਾ ਬਿਲਡਿੰਗ ਵਿਭਾਗ ਐਕਟਿਵ, 3 ਥਾਵਾਂ ’ਤੇ ਚੱਲੀ ਕਾਰਵਾਈ
NEXT STORY