ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਗਲਤ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਨੂੰ ਤੇਜ ਕਰਦਿਆਂ ਵੱਖ-ਵੱਖ ਥਾਵਾਂ ਤੋਂ 3 ਨਸ਼ਾ ਤਸਕਰ ਦਬੋਚੇ ਹਨ। ਪੁਲਸ ਵੱਲੋਂ ਇਨ੍ਹਾਂ ਦੇ ਕੋਲੋਂ 58500 ਮਿਲੀਲੀਟਰ ਨਜਾਇਜ ਸ਼ਰਾਬ ਦੀ ਖੇਪ ਬ੍ਰਾਮਦ ਕੀਤੀ ਗਈ ਹੈ । ਗ੍ਰਿਫਤਾਰ ਕੀਤੇ ਗਏ ਮੁਲਜਮਾਂ ਦੀ ਪਛਾਣ ਨਰਿੰਦਰ ਸਿੰਘ, ਕੁਲਬੀਰ ਸਿੰਘ ਬੀਰੂ ਅਤੇ ਮਨੋਹਰ ਸਿੰਘ ਉਰਫ ਲਵਲੀ ਤਿੰਨੇ ਨਿਵਾਸੀ ਪਿੰਡ ਲਾਟੀਆਂ ਵਾਲ (ਥਾਣਾ ਸੁਲਤਾਨਪੁਰ ਲੋਧੀ) ਹਨ। ਡੀ. ਐੱਸ. ਪੀ. ਸਰਵਨ ਸਿੰਘ ਬੱਲ ਅਤੇ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਨਸ਼ਾ ਤਸਕਰਾਂ ਖਿਲਾਫ ਮੁਕੱਦਮੇ ਦਰਜ ਕਰਕੇ ਜੇਲ ਭੇਜ ਦਿੱਤਾ ਗਿਆ ਹੈ।
ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਪਹਿਲੀ ਪ੍ਰਭਾਤਫੇਰੀ
NEXT STORY