ਫਗਵਾੜਾ (ਜਲੋਟਾ)-ਐੱਸ. ਐੱਸ. ਪੀ. ਵਤਸਲਾ ਗੁਪਤਾ ਦੀ ਯੋਗ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਫਗਵਾੜਾ ਦੀ ਪੁਲਸ ਨੇ ਇਕ ਕਿਲੋ ਅਫ਼ੀਮ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਗੱਲਬਾਤ ਕਰਦਿਆਂ ਡੀ. ਐੱਸ. ਪੀ. ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਸੀ. ਆਈ. ਏ. ਸਟਾਫ਼ ਦੀ ਪੁਲਸ ਟੀਮ ਨੇ ਇਕ ਨਾਕੇ ’ਤੇ ਕ੍ਰੇਟਾ ’ਚ ਬੈਠੇ 3 ਨੌਜਵਾਨਾਂ ਨੂੰ ਸ਼ੱਕੀ ਹਾਲਤ ’ਚ ਦੇਖਿਆ ਅਤੇ ਇਨ੍ਹਾਂ ਤੋਂ ਪੁਛਗਿਛ ਕੀਤੀ ਤਾਂ ਉਨ੍ਹਾਂ ਕੋਲੋਂ ਕੁੱਲ ਇਕ ਕਿਲੋ ਅਫ਼ੀਮ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ, ਇਕ ਸਾਲ ਪਹਿਲਾਂ ਕਰਵਾਈ ਸੀ 'ਲਵ ਮੈਰਿਜ'
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਬਿੱਲੂ ਪੁੱਤਰ ਪਲਵਿੰਦਰ ਸਿੰਘ ਵਾਸੀ ਬਾਬਾ ਗੱਧੀਆ ਫਗਵਾੜਾ, ਗੁਰਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਗੁਰਦਿਆਲ ਸਿੰਘ ਵਾਸੀ ਕੋਟਲੀ ਖੱਖੀਆ ਥਾਣਾ ਗੋਰਾਇਆ ਜ਼ਿਲ੍ਹਾ ਜਲੰਧਰ ਅਤੇ ਬਿਰਜੂ ਵਾਸੀ ਮਾਡਲ ਟਾਊਨ ਫਗਵਾੜਾ ਵਜੋਂ ਹੋਈ ਹੈ। ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਮੁਲਜ਼ਮਾਂ ਤੋਂ ਪੁਲਸ ਪੁੱਛਗਿੱਛ ਦੌਰਾਨ ਹੋਰ ਸਨਸਨੀਖੇਜ਼ ਖ਼ੁਲਾਸੇ ਹੋਣਗੇ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਅਧਿਕਾਰੀਆਂ ਨਾਲ ਫੀਲਡ ’ਚ ਉਤਰੇ ਨਿਗਮ ਕਮਿਸ਼ਨਰ, ਜਲੰਧਰ ਦੇ ਹਾਲਾਤ ਸੁਧਾਰਨ ਦੀਆਂ ਦਿੱਤੀਆਂ ‘ਸਖ਼ਤ ਹਦਾਇਤਾਂ’
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਧਿਕਾਰੀਆਂ ਨਾਲ ਫੀਲਡ ’ਚ ਉਤਰੇ ਨਿਗਮ ਕਮਿਸ਼ਨਰ, ਜਲੰਧਰ ਦੇ ਹਾਲਾਤ ਸੁਧਾਰਨ ਦੀਆਂ ਦਿੱਤੀਆਂ ‘ਸਖ਼ਤ ਹਦਾਇਤਾਂ’
NEXT STORY