ਜਲੰਧਰ (ਸੁਧੀਰ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਬੁੱਧਵਾਰ ਨੂੰ ਤਿੰਨ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਕਰਕੇ ਨਸ਼ਾ ਤਸਕਰਾਂ ਦੇ ਇਕ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਨਾਜਾਇਜ਼ ਸ਼ਰਾਬ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਜਿਵੇਂ ਕਿ ਹੈਰੋਇਨ, ਗੋਲੀਆਂ ਅਤੇ ਪਾਊਡਰ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਬਾਰੇ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਥਾਣਾ ਡਿਵੀਜ਼ਨ 4 ਜਲੰਧਰ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ਼. ਆਈ. ਆਰ. ਨੰਬਰ 44 ਮਿਤੀ 07-05-2024 ਅਧੀਨ 61-1-14 ਆਬਕਾਰੀ ਐਕਟ, 21/22 ਐੱਨ. ਡੀ. ਪੀ. ਐੱਸ. ਐਕਟ, 25 ਅਸਲਾ ਐਕਟ ਦਰਜ ਕੀਤਾ ਗਿਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤਾਂ ਜੋ ਸ਼ਹਿਰ ਅੰਦਰ ਚੱਲ ਰਹੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਜਲੰਧਰ 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਹੋਇਆ ਵਿਅਕਤੀ ਦਾ ਕਤਲ, ਬੈੱਡ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਛਾਪੇਮਾਰੀ ਕਰਕੇ ਵਰਿੰਦਰ ਕੁਮਾਰ ਉਰਫ਼ ਮੌਲਾ ਪੁੱਤਰ ਸੁਭਾਸ਼ ਚੰਦਰ ਵਾਸੀ ਨੰਬਰ 64/7 ਭਾਰਗੋ ਕੈਂਪ ਜਲੰਧਰ, ਜਤਿੰਦਰ ਕੁਮਾਰ ਜਿੰਦਰ ਪੁੱਤਰ ਸੁਭਾਸ਼ ਚੰਦਰ ਵਾਸੀ ਨੰਬਰ 64/7 ਭਾਰਗੋ ਕੈਂਪ ਜਲੰਧਰ ਅਤੇ ਰੋਹਿਤ ਕੁਮਾਰ ਉਰਫ਼ ਕਾਕਾ ਪੁੱਤਰ ਸੁਭਾਸ਼ ਚੰਦਰ ਵਾਸੀ ਨੰਬਰ 64/7 ਭਾਰਗੋ ਕੈਂਪ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਰੁੱਧ ਕਈ ਕੇਸ ਦਰਜ ਕੀਤੇ ਗਏ ਹਨ, ਜੋ ਇਸ ਨੈਟਵਰਕ ਵਿੱਚ ਕੇਂਦਰੀ ਸ਼ਖ਼ਸੀਅਤਾਂ ਵਜੋਂ ਪਾਏ ਗਏ ਸਨ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਵਰਿੰਦਰ ਖ਼ਿਲਾਫ਼ ਛੇ ਅਤੇ ਰੋਹਿਤ ਕੁਮਾਰ ਖ਼ਿਲਾਫ਼ ਪੰਜ ਐੱਫ਼. ਆਈ. ਆਰ. ਪਹਿਲਾਂ ਹੀ ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਭਾਰਗੋ ਕੈਂਪ ਇਲਾਕੇ ਵਿੱਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ-ਪੰਜਾਬ 'ਚ ਗਰਮੀ ਕਢਾ ਰਹੀ ਵੱਟ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਵਾਲੇ ਟੀਕਿਆਂ ਸਣੇ 2 ਲੋਕ ਆਏ ਪੁਲਸ ਅੜਿੱਕੇ
NEXT STORY